Women's Commission ਤੱਕ ਪਹੁੰਚਿਆ ਡਾਂਸਰ ਸਿਮਰਨ ਦਾ ਮਾਮਲਾ, ਕਮਿਸ਼ਨ ਨੇ ਸੂਓ ਮੋਟੋ ਕੀਤਾ ਜਾਰੀ, 1 ਹਫਤੇ ਅੰਦਰ ਰਿਪੋਰਟ ਪੇਸ਼ ਕਰਨ ਦਾ ਦਿੱਤਾ ਸਮਾਂ

ਸਮਰਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਜਗਰੂਪ ਸਿੰਘ ਉਰਫ਼ ਜੁਪਾ ਵਾਸੀ ਪਿੰਡ ਰਾਣਵਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਿਮਰਨ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਖ਼ਿਲਾਫ਼ ਹਲਕੀ ਧਾਰਾਵਾਂ ਲਗਾਈਆਂ ਗਈਆਂ ਹਨ।

Share:

Punjab News: ਲੁਧਿਆਣਾ ਦੇ ਦੁੱਗਰੀ ਇਲਾਕੇ ਦੀ ਰਹਿਣ ਵਾਲੀ ਡਾਂਸਰ ਸਿਮਰਨ ਸੰਧੂ ਦੀ ਇੱਕ ਵਿਆਹ ਦੇ ਪ੍ਰੋਗਰਾਮ ਦੌਰਾਨ ਕੁਝ ਨੌਜਵਾਨਾਂ ਨਾਲ ਝੜਪ ਹੋ ਗਈ ਸੀ ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਦੇ ਖੂਬ ਵਾਇਰਲ ਹੋਈ ਸੀ। ਇਸ ਸਬੰਧੀ ਸਿਮਰਨ ਦੇ ਵੱਲੋਂ ਪੁਲਿਸ ਨੂੰ ਸ਼ਿਕਾਇਕ ਨੂੰ ਦਰਜ ਕਰਵਾਈ ਗਈ ਸੀ। ਹੁਣ ਇਹ ਮਾਮਲਾ ਮਹਿਲਾ ਕਮਿਸ਼ਨ ਤੱਕ ਪਹੁੰਚ ਗਿਆ ਹੈ। ਹੁਣ ਪੰਜਾਬ ਮਹਿਲਾ ਕਮਿਸ਼ਨ ਨੇ ਸੂਓ ਮੋਟੋ ਨੋਟਿਸ ਜਾਰੀ ਕੀਤਾ ਹੈ। ਖੰਨਾ ਦੇ ਐਸਐਸਪੀ ਨੂੰ ਇਸ ਮਾਮਲੇ ਵਿੱਚ ਡੀਐਸਪੀ ਪੱਧਰ ’ਤੇ ਜਾਂਚ ਕਰਕੇ ਰਿਪੋਰਟ ਦੇਣ ਲਈ 1 ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਦੂਜੇ ਪਾਸੇ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਨਹੀਂ ਮਿਲਿਆ ਹੈ। ਨੋਟਿਸ ਮਿਲਣ 'ਤੇ ਤੁਰੰਤ ਰਿਪੋਰਟ ਪੇਸ਼ ਕੀਤੀ ਜਾਵੇਗੀ।

ਸਿਮਰਨ ਨੇ ਲਾਇਆ ਦੋਸ਼

ਇਸ ਮਾਮਲੇ ਵਿੱਚ ਸਮਰਾਲਾ ਪੁਲਿਸ ਨੇ ਜਗਰੂਪ ਸਿੰਘ ਉਰਫ਼ ਜੁਪਾ ਵਾਸੀ ਪਿੰਡ ਰਾਣਵਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਿਮਰਨ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਖ਼ਿਲਾਫ਼ ਹਲਕੀ ਧਾਰਾਵਾਂ ਲਗਾਈਆਂ ਗਈਆਂ ਹਨ।

ਇਹ ਹੈ ਪੂਰਾ ਮਾਮਲਾ

ਸਿਮਰਨ ਦੇ ਦੱਸਣ ਅਨੁਸਾਰ ਮਾਮਲਾ ਸਮਰਾਲਾ ਦੇ ਗਿੱਲ ਰਿਜ਼ੋਰਟ ਨਾਲ ਸਬੰਧਤ ਹੈ। ਉਹ 25 ਹਜ਼ਾਰ ਰੁਪਏ ਦੀ ਬੁਕਿੰਗ 'ਤੇ ਪ੍ਰੋਗਰਾਮ ਕਰਨ ਗਈ ਸੀ। ਇੱਥੇ ਸਟੇਜ ਦੇ ਹੇਠਾਂ ਖੜ੍ਹੇ ਇੱਕ ਨੌਜਵਾਨ ਨੇ ਸ਼ਰਾਬ ਪੀ ਕੇ ਗਲਤ ਇਸ਼ਾਰੇ ਕੀਤੇ। ਫਿਰ ਉਸ ਨੂੰ ਸਟੇਜ ਤੋਂ ਹੇਠਾਂ ਆ ਕੇ ਡਾਂਸ ਕਰਨ ਲਈ ਕਿਹਾ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਨ੍ਹਾਂ ਨੌਜਵਾਨਾਂ ਨੇ ਉਸ ਨੂੰ ਸਟੇਜ ਤੋਂ ਜਾਣ ਦਾ ਇਸ਼ਾਰਾ ਕੀਤਾ। ਉਥੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਕਿਸੇ ਡੀਐਸਪੀ ਦਾ ਰੀਡਰ ਹੈ। ਸਿਮਰਨ ਨੇ ਦੱਸਿਆ ਕਿ ਜਦੋਂ ਉਸ ਨੇ ਨੌਜਵਾਨ ਦਾ ਵਿਰੋਧ ਕੀਤਾ ਤਾਂ ਉਸ ਨੇ ਉਸ ਨਾਲ ਬਦਸਲੂਕੀ ਕੀਤੀ। ਇਸ 'ਤੇ ਉਸ ਨੇ ਨੌਜਵਾਨ ਨਾਲ ਬਦਸਲੂਕੀ ਵੀ ਕੀਤੀ। ਇਸ ਤੋਂ ਗੁੱਸੇ 'ਚ ਆ ਕੇ ਨੌਜਵਾਨ ਨੇ ਉਸ 'ਤੇ ਸ਼ਰਾਬ ਦਾ ਭਰਿਆ ਗਿਲਾਸ ਸੁੱਟ ਦਿੱਤਾ।

ਇਹ ਵੀ ਪੜ੍ਹੋ