menu-icon
Punjabi Story Line
  • Home
  • News
  • Punjab
  • ਕੇਂਦਰ ਨੇ ਮੰਨੀ ਕਿਸਾਨਾਂ ਦੀ ਗੱਲ, 7 ਦਸੰਬਰ ਤੱਕ ਹੋਵੇਗੀ ਝੋਨੇ ਦੀ ਖ਼ਰੀਦ 

ਕੇਂਦਰ ਨੇ ਮੰਨੀ ਕਿਸਾਨਾਂ ਦੀ ਗੱਲ, 7 ਦਸੰਬਰ ਤੱਕ ਹੋਵੇਗੀ ਝੋਨੇ ਦੀ ਖ਼ਰੀਦ 

ਪੰਜਾਬ ਦੇ ਕੁੱਝ ਜ਼ਿਲ੍ਹਿਆਂ 'ਚ ਝੋਨੇ ਦੀ ਬਿਜਾਈ ਦੇਰੀ ਨਾਲ ਹੋਣ ਕਰਕੇ ਫ਼ਸਲ ਨੂੰ ਪੱਕਣ 'ਚ ਸਮਾਂ ਲੱਗਿਆ। ਕਿਸਾਨਾਂ ਨੇ ਹਾਲਾਤਾਂ ਨੂੰ ਦੇਖਦੇ ਹੋਏ ਖ਼ਰੀਦ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ। 

Date Updated Last Updated : 01 December 2023, 08:08 AM IST
Share:

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਜਾਰੀ ਰਹੇਗੀ। ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (DFPD) ਨੇ ਇਹ ਫੈਸਲਾ ਇਸ ਸਾਲ ਜੁਲਾਈ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲਿਆ ਹੈ। ਦਰਅਸਲ ਸੂਬੇ ਦੇ ਕੁੱਝ ਹਿੱਸਿਆਂ ਵਿੱਚ ਬਿਜਾਈ ਵਿੱਚ ਦੇਰੀ ਹੋਣ ਕਾਰਨ ਝੋਨਾ ਪੱਕਣ ਵਿੱਚ ਸਮਾਂ ਲੱਗ ਗਿਆ। ਸੂਬਾ ਸਰਕਾਰ ਤੇ ਕਿਸਾਨਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਨੇ ਖਰੀਦ ਦਾ ਸਮਾਂ ਇੱਕ ਹਫ਼ਤਾ ਹੋਰ ਵਧਾ ਦਿੱਤਾ ਹੈ। ਹੁਣ ਸਰਕਾਰ 7 ਦਸੰਬਰ ਤੱਕ ਡੀਐਫਪੀਡੀ ਖਰੀਦ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਝੋਨਾ ਖਰੀਦਣ ਦੀ ਮਿਆਦ 30 ਨਵੰਬਰ 2023 ਤੱਕ ਰੱਖੀ ਗਈ ਸੀ। ਪਰ ਸੂਬਾ ਸਰਕਾਰ ਦੀ ਬੇਨਤੀ ਤੋਂ ਬਾਅਦ ਏਜੰਸੀ ਨੇ ਇਹ ਫੈਸਲਾ ਲਿਆ।

ਸੀਐਮ ਨੇ ਭੇਜਿਆ ਸੀ ਪੱਤਰ 

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਡੀਐਫਪੀਡੀ ਨੂੰ ਪੱਤਰ ਭੇਜਿਆ ਸੀ। ਕਿਉਂਕਿ ਇਸ ਵਾਰ ਹੜ੍ਹਾਂ ਕਾਰਨ ਬਿਜਾਈ ਲੇਟ ਹੋ ਗਈ ਸੀ। ਸੂਬੇ ਦੇ ਕੁੱਝ ਹਿੱਸਿਆਂ ਵਿੱਚ, ਵਾਢੀ ਵਿੱਚ ਅਜੇ ਵੀ 6 ਤੋਂ 7 ਦਿਨ ਲੱਗ ਸਕਦੇ ਹਨ। ਜਿਸ ਕਾਰਨ ਪੰਜਾਬ ਸਰਕਾਰ ਨੇ ਕੇਂਦਰੀ ਖੁਰਾਕ ਏਜੰਸੀ ਨੂੰ ਬੇਨਤੀ ਕੀਤੀ ਸੀ। ਇਸਦੇ ਨਾਲ ਹੀ ਮੰਤਰੀ ਕਟਾਰੂਚੱਕ ਨੇ ਵੀ ਏਜੰਸੀ ਦਾ ਧੰਨਵਾਦ ਕੀਤਾ। 

ਏਜੰਸੀਆਂ ਨੇ 185 ਮੀਟ੍ਰਿਕ ਟਨ ਝੋਨਾ ਖਰੀਦਿਆ

ਮੰਤਰੀ ਨੇ ਦੱਸਿਆ ਕਿ  2023-24 ਦੌਰਾਨ ਹੁਣ ਤੱਕ ਰਾਜ ਭਰ ਵਿੱਚ ਖਰੀਦ ਏਜੰਸੀਆਂ ਵੱਲੋਂ ਲਗਭਗ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਆਦਾਤਰ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਭੇਜ ਦਿੱਤੇ ਗਏ ਹਨ ਅਤੇ ਜਲਦ ਹੀ ਬਾਕੀ ਕਿਸਾਨਾਂ ਦੇ ਖਾਤਿਆਂ 'ਚ ਵੀ ਪੈਸੇ ਭੇਜ ਦਿੱਤੇ ਜਾਣਗੇ। ਹੁਣ ਤੱਕ ਸਰਕਾਰ ਲਗਭਗ 39,400 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਚੁੱਕੀ ਹੈ। 

Recent News