menu-icon
Punjabi Story Line
  • Home
  • News
  • Punjab
  • ਅੰਮ੍ਰਿਤਸਰ 'ਚ ਫਿਰ ਹੋਈ ਠਾਹ-ਠਾਹ,ਕੈਬ ਡਰਾਈਵਰ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕੀਤਾ ਜ਼ਖਮੀ

ਅੰਮ੍ਰਿਤਸਰ 'ਚ ਫਿਰ ਹੋਈ ਠਾਹ-ਠਾਹ,ਕੈਬ ਡਰਾਈਵਰ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕੀਤਾ ਜ਼ਖਮੀ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ।

Date Updated Last Updated : 16 November 2023, 12:59 PM IST
Share:

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਬਲਾਕ-ਡੀ 'ਚ ਵੀਰਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੁਝ ਅਣਪਛਾਤੇ ਲੋਕਾਂ ਨੇ ਕੈਬ ਡਰਾਈਵਰ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਘਟਨਾ ਵਿੱਚ ਕੈਬ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ।

ਹਮਲਾਵਾਰਾਂ ਦੀ ਭਾਲ ਵਿੱਚ ਪੁਲਿਸ

ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਨੀਰਜ ਕੁਮਾਰ 'ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਉਸ ਦੀ ਕਿਸੇ ਨਾਲ ਲੜਾਈ ਹੋ ਗਈ ਸੀ ਅਤੇ ਉਹ ਜੇਲ੍ਹ ਵੀ ਗਿਆ ਸੀ। ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਵਿੱਚ ਜੁਟੀ ਹੈ। ਪੁਲਿਸ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ।

ਬੇਅੰਤ ਪਾਰਕ ਨੇੜੇ ਦਿੱਤਾ ਵਾਰਦਾਤ ਨੂੰ ਅੰਜਾਮ

ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਕਰੀਬ 8 ਵਜੇ ਕੈਬ ਚਾਲਕ ਨੀਰਜ ਕੁਮਾਰ ਕਿਸੇ ਕੰਮ ਲਈ ਜਾ ਰਿਹਾ ਸੀ। ਫਿਰ ਰਣਜੀਤ ਐਵੀਨਿਊ 'ਤੇ ਬੇਅੰਤ ਪਾਰਕ ਨੇੜੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ 'ਤੇ 3 ਤੋਂ 4 ਗੋਲੀਆਂ ਚਲਾ ਦਿੱਤੀਆਂ। ਜਿਨ੍ਹਾਂ ਵਿਚੋਂ ਕੁਝ ਨੀਰਜ ਨੂੰ ਲੱਗੀਆਂ । ਘਟਨਾ ਦੀ ਸੂਚਨਾ ਮਿਲਦੇ ਹੀ ਏਸੀਪੀ ਵਰਿੰਦਰ ਖੋਸਾ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

Recent News