Ludhiana: ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਜਿੰਦਾ ਦੱਬਣ ਵਾਲੀ ਮਹਿਲਾ ਨੂੰ ਅਦਾਲਤ ਨੇ ਦਿੱਤੀ ਫਾਂਸੀ ਦੀ ਸਜ਼ਾ

ਦੋਸ਼ੀ ਔਰਤ ਨੀਲਮ ਤਲਾਕਸ਼ੁਦਾ ਹੈ ਅਤੇ ਉਸ ਦੇ ਆਪਣੇ ਦੋ ਬੱਚੇ ਹਨ। ਉਹ ਆਪਣੇ ਨਾਨਕੇ ਪਰਿਵਾਰ ਨਾਲ ਰਹਿੰਦੀ ਸੀ। 2021 'ਚ ਉਸ ਦਿਨ ਜਦੋਂ ਉਸ ਦਾ ਪਰਿਵਾਰ ਇਲਾਕਾ ਛੱਡ ਕੇ ਸ਼ਿਫਟ ਹੋ ਰਿਹਾ ਸੀ ਤਾਂ ਉਸ ਨੇ ਮਾਸੂਮ ਦਿਲਰੋਜ ਨੂੰ ਚਾਕਲੇਟ ਦੇਣ ਦੇ ਬਹਾਨੇ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ।

Share:

ਪੰਜਾਬ ਨਿਊਜ। ਨਵੰਬਰ 2021 ਵਿੱਚ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਤਿੰਨ ਸਾਲਾ ਬੱਚੀ ਦਿਲਰੋਜ਼ ਕੌਰ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੀ ਇੱਕ ਔਰਤ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਔਰਤ ਨੀਲਮ ਨੂੰ ਅਦਾਲਤ ਨੇ ਬੀਤੇ ਸ਼ੁੱਕਰਵਾਰ ਨੂੰ ਦੋਸ਼ੀ ਪਾਇਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਉਣ ਲਈ ਕਿਹਾ ਸੀ। ਸੋਮਵਾਰ ਨੂੰ ਜਦੋਂ ਫੈਸਲੇ ਦਾ ਸਮਾਂ ਆਇਆ ਤਾਂ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਕਿਹਾ ਕਿ ਸਜ਼ਾ 'ਤੇ ਫੈਸਲਾ ਦੁਰਗਾਸ਼ਟਮੀ ਵਾਲੇ ਦਿਨ ਮੰਗਲਵਾਰ ਨੂੰ ਸੁਣਾਇਆ ਜਾਵੇਗਾ।

ਇਸ ਤੋਂ ਬਾਅਦ ਪੁਲਿਸ ਨੇ ਇਕ ਵਾਰ ਫਿਰ ਦੋਸ਼ੀ ਨੀਲਮ ਨੂੰ ਜੇਲ ਭੇਜ ਦਿੱਤਾ। ਦਿਲਰੋਜ਼ ਦੇ ਪਿਤਾ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਨੇ ਅਦਾਲਤ ਨੂੰ ਇਸ ਘਿਨਾਉਣੇ ਅਪਰਾਧ ਲਈ ਨੀਲਮ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਸੀ, ਜਿਸਨੂੰ ਮੰਨਦਿਆਂ ਹੋਇਆ ਅਦਾਲਤ ਨੇ ਨੀਲਮ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ।

ਇਹ ਸੀ ਜੁਲਮ ਭਰੀ ਪੂਰੀ ਕਹਾਣੀ 

ਜ਼ਿਕਰਯੋਗ ਹੈ ਕਿ ਤਿੰਨ ਸਾਲ ਦੀ ਮਾਸੂਮ ਬੱਚੀ ਦਿਲਰੋਜ਼ ਕੌਰ ਨੂੰ ਉਸ ਦੀ ਗੁਆਂਢੀ ਔਰਤ ਨੀਲਮ ਚਾਕਲੇਟ ਦਿਵਾਉਣ ਦੇ ਬਹਾਨੇ ਵਰਗਲਾ ਕੇ ਲੈ ਗਈ ਸੀ। ਦੋਸ਼ੀ ਔਰਤ ਨੇ ਬੱਚੀ ਨੂੰ ਜ਼ਿੰਦਾ ਦਫਨ ਕਰਨ ਤੋਂ ਪਹਿਲਾਂ ਉਸ ਨੂੰ ਟੋਏ 'ਚ ਸੁੱਟ ਕੇ ਕਤਲ ਕਰ ਦਿੱਤਾ ਸੀ। ਇਸ ਕਾਰਨ ਲੜਕੀ ਦੇ ਮੱਥੇ ਅਤੇ ਸਿਰ 'ਤੇ ਸੱਟ ਲੱਗ ਗਈ। ਹੇਠਾਂ ਡਿੱਗਦੇ ਹੀ ਲੜਕੀ ਨੇ ਜ਼ੋਰ-ਜ਼ੋਰ ਨਾਲ ਚੀਕਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਵੀ ਔਰਤ ਨੂੰ ਤਰਸ ਨਹੀਂ ਆਇਆ। ਲੜਕੀ ਦੇ ਮੂੰਹ ਵਿੱਚ ਮਿੱਟੀ ਭਰ ਕੇ ਉਸ ਨੂੰ ਦੱਬ ਦਿੱਤਾ ਅਤੇ ਉਥੋਂ ਭੱਜ ਗਈ। 

ਦੋਸ਼ੀ ਮਹਿਲਾ ਦੇ ਵੀ ਹਨ ਖੁਦ ਦੇ ਦੋ ਬੱਚੇ

ਨੀਲਮ ਦਾ ਤਲਾਕ ਹੋ ਚੁੱਕਾ ਸੀ ਅਤੇ ਉਹ ਆਪਣੇ ਦੋ ਬੱਚਿਆਂ ਸਮੇਤ ਆਪਣੇ ਨਾਨਕੇ ਪਰਿਵਾਰ ਨਾਲ ਰਹਿ ਰਹੀ ਸੀ। ਉਸ ਦਾ ਅਕਸਰ ਇਲਾਕੇ ਦੇ ਲੋਕਾਂ ਨਾਲ ਝਗੜਾ ਰਹਿੰਦਾ ਸੀ, ਜਿਸ ਕਾਰਨ ਇਲਾਕਾ ਵਾਸੀ ਕਾਫੀ ਪਰੇਸ਼ਾਨ ਰਹਿੰਦੇ ਸਨ। ਨੀਲਮ ਦੇ ਪਰਿਵਾਰ ਨੇ ਇਹ ਘਰ ਵੇਚ ਦਿੱਤਾ ਸੀ ਅਤੇ ਕਿਸੇ ਹੋਰ ਥਾਂ 'ਤੇ ਸ਼ਿਫਟ ਹੋਣ ਵਾਲੇ ਸਨ। ਘਰ ਦਾ ਅੱਧਾ ਸਮਾਨ ਸ਼ਿਫਟ ਹੋ ਗਿਆ ਸੀ ਅਤੇ ਬਾਕੀ ਨੂੰ ਸ਼ਿਫਟ ਕਰਨਾ ਪਿਆ ਸੀ।

ਇਲਾਕੇ ਵਿੱਚ ਉਸ ਦਾ ਆਖਰੀ ਦਿਨ ਸੀ ਤਾਂ ਉਸ ਨੇ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਲੜਕੀ ਨੂੰ ਅਗਵਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਦੀ ਸੂਚਨਾ 'ਤੇ ਲਾਸ਼ ਬਰਾਮਦ ਕੀਤੀ। ਤਿੰਨ ਸਾਲਾਂ ਬਾਅਦ ਆਖਿਰਕਾਰ ਪਰਿਵਾਰ ਨੂੰ ਅਦਾਲਤ ਤੋਂ ਇਨਸਾਫ਼ ਮਿਲ ਗਿਆ ਹੈ। 

ਇਹ ਵੀ ਪੜ੍ਹੋ