menu-icon
Punjabi Story Line
  • Home
  • News
  • Punjab
  • ਹੋਰ ਵਧੇਗਾ ਠੰਡ ਦਾ ਕਹਿਰ ...ਪੰਜਾਬ ਵਿੱਚ ਲੁਧਿਆਣਾ ਸਭ ਤੋਂ ਠੰਡਾ, 2.8 ਡਿਗਰੀ ਰਿਹਾ ਪਾਰਾ

ਹੋਰ ਵਧੇਗਾ ਠੰਡ ਦਾ ਕਹਿਰ ...ਪੰਜਾਬ ਵਿੱਚ ਲੁਧਿਆਣਾ ਸਭ ਤੋਂ ਠੰਡਾ, 2.8 ਡਿਗਰੀ ਰਿਹਾ ਪਾਰਾ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਦਾ ਕਹਿਰ ਹੋਰ ਵਧੇਗਾ। ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। 

Date Updated Last Updated : 22 December 2023, 12:09 PM IST
Share:

Weather Update: ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਿਕ ਹਜੇ ਠੰਡ ਵਿੱਚ ਹੋਰ ਵੀ ਵਾਧਾ ਹੋ ਸਕਦਾ ਹੈ। ਪੰਜਾਬ ਵਿੱਚ ਸਭ ਤੋਂ ਠੰਡਾ ਲੁਧਿਆਣਾ ਰਿਹਾ। ਜਿਥੇ ਰਾਤ ਦਾ ਤਾਪਮਾਨ ਸਿਰਫ 2.8 ਡਿਗਰੀ ਦਰਜ ਕੀਤਾ ਗਿਆ। ਇਹ ਤਾਪਮਾਨ ਔਸਤ ਨਾਲੋਂ 3.7 ਡਿਗਰੀ ਘੱਟ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਦਾ ਕਹਿਰ ਹੋਰ ਵਧੇਗਾ। ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਸ਼ੁੱਕਰਵਾਰ ਤੋਂ ਤਿੰਨ ਦਿਨਾਂ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।

ਪਹਿਲੀ ਵਾਰ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਪਾਰਾ 

ਪੰਜਾਬ ਵਿੱਚ ਸਰਦ ਰੁੱਤ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ 3 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗ ਗਿਆ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਪਟਿਆਲਾ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਅਤੇ ਬਠਿੰਡਾ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.3 ਡਿਗਰੀ ਸੈਲਸੀਅਸ ਘੱਟ ਸੀ।

ਕ੍ਰਿਸਮਸ ਤੋਂ ਪਹਿਲਾਂ ਪਹਾੜਾਂ ਤੇ ਹੋ ਸਕਦੀ ਹੈ ਬਰਫਬਾਰੀ

ਦੇਸ਼ ਦੇ ਰਾਜਾਂ ਵਿੱਚ ਕ੍ਰਿਸਮਿਸ ਤੋਂ ਪਹਿਲਾਂ ਠੰਡ ਵਧ ਗਈ ਹੈ। ਦਿੱਲੀ 'ਚ 21 ਦਸੰਬਰ ਦੀ ਰਾਤ ਨੂੰ ਘੱਟੋ-ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਕਸ਼ਰਧਾਮ, ਚਾਣਕਿਆਪੁਰੀ ਸਮੇਤ ਕਈ ਥਾਵਾਂ 'ਤੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਵਿਜ਼ੀਬਿਲਟੀ 400 ਤੱਕ ਪਹੁੰਚ ਗਈ ਸੀ। ਭਾਰਤੀ ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਕ੍ਰਿਸਮਸ ਤੋਂ ਪਹਿਲਾਂ ਸੈਲਾਨੀਆਂ ਦੀ ਬਰਫ ਦੇਖਣ ਦੀ ਇੱਛਾ ਪੂਰੀ ਹੋ ਸਕਦੀ ਹੈ। ਹਾਲਾਂਕਿ ਬਰਫਬਾਰੀ ਕਾਰਨ ਪਹਾੜਾਂ 'ਚ ਤਾਪਮਾਨ ਹੋਰ ਹੇਠਾਂ ਜਾਵੇਗਾ। 

Tags :

Recent News