menu-icon
Punjabi Story Line
  • Home
  • News
  • Punjab
  • ਵਿਦੇਸ਼ ਤੋਂ ਆਏ ਜਿਮ ਮਾਲਕ ਦਾ ਗੋਲੀ ਮਾਰ ਕੇ ਕਤਲ,ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ

ਵਿਦੇਸ਼ ਤੋਂ ਆਏ ਜਿਮ ਮਾਲਕ ਦਾ ਗੋਲੀ ਮਾਰ ਕੇ ਕਤਲ,ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ

ਪੰਜਾਬ ਵਿੱਚ ਆਏ ਦਿਨ ਅਪਰਾਧਿਕ ਘਟਵਾਨਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜੋ ਇੱਕ ਚਿੰਤਾ ਦਾ ਵਿਸ਼ਾ ਹੈ। ਤਾਜਾ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ […]

Date Updated Last Updated : 07 November 2023, 01:48 PM IST
Share:

ਪੰਜਾਬ ਵਿੱਚ ਆਏ ਦਿਨ ਅਪਰਾਧਿਕ ਘਟਵਾਨਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜੋ ਇੱਕ ਚਿੰਤਾ ਦਾ ਵਿਸ਼ਾ ਹੈ। ਤਾਜਾ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ।

ਦੇਰ ਰਾਤ ਸੁਣੀ ਖੜਾਕ ਦੀ ਆਵਾਜ਼

ਮ੍ਰਿਤਕ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਣਜੀਤ ਸਿੰਘ ਅੱਠ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਤੇ ਆ ਕੇ ਉਸ ਨੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੇਰ ਰਾਤ ਜਿਮ ਬੰਦ ਕਰ ਕੇ ਘਰ ਆ ਕੇ ਸੌਂ ਗਿਆ। ਦੇਰ ਰਾਤ 1 ਵਜੇ ਦੇ ਕਰੀਬ ਉਸ ਨੂੰ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਉਸ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਗਏ ਸਨ। ਜਦ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖ਼ੂਨ ਨਾਲ ਲੱਥਪੱਥ ਪਿਆ ਸੀ। ਦੋ ਗੋਲ਼ੀਆਂ ਰਣਜੀਤ ਸਿੰਘ ਦੀ ਛਾਤੀ ‘ਚ ਤੇ ਇਕ ਧੌਣ ‘ਚ ਲੱਗੀ ਹੋਈ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ।

ਮਾਮਲੇ ਦੀ ਕੀਤੀ ਜਾ ਰਹੀ ਗੰਭੀਰਤਾ ਨਾਲ ਜਾਂਚ

ਮੌਕੇ ‘ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐੱਸਐੱਚਓ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਕਿ ਆਖ਼ਿਰ ਕੀ ਵਜ੍ਹਾ ਹੈ ਜਿਸ ਕਾਰਨ ਦੇਰ ਰਾਤ ਨੌਜਵਾਨ ਦਾ ਕਤਲ ਕੀਤਾ ਗਿਆ। ਉਹ ਸੀਸੀਟੀਵੀ ਵੀਡੀਓ ਦੇ ਆਧਾਰ ‘ਤੇ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Recent News