menu-icon
Punjabi Story Line
  • Home
  • News
  • Punjab
  • ਮਾਂ-ਧੀ ਦੇ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ, ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 6 ਕੇਸ ਹਨ ਦਰਜ

ਮਾਂ-ਧੀ ਦੇ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ, ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 6 ਕੇਸ ਹਨ ਦਰਜ

ਅਮਰੀਕਾ ਰਹਿੰਦੇ ਜਵਾਈ ਜੱਸਾ ਨੇ ਦਿੱਤੀ ਸੀ ਮਾਰਨ ਦੀ ਸੁਪਾਰੀ, ਕਾਊਂਟਰ ਇੰਟੈਲੀਜੈਂਸ ਵਲੋਂ ਫੜੇ ਗਏ ਗੈਂਗਸਟਰ ਜੱਸਾ ਨੂੰ ਹਾਇਰ ਕੀਤਾ ਗਿਆ ਸੀ

Date Updated Last Updated : 30 November 2023, 01:36 PM IST
Share:

ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਪਿਛਲੇ ਮਹੀਨੇ ਜਲੰਧਰ 'ਚ ਹੋਏ ਮਾਂ-ਧੀ ਦੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ ਕਰਨਜੀਤ ਸਿੰਘ ਜੱਸਾ ਹੈਪੋਵਾਲ ਹੈ, ਜੋ ਵਿਦੇਸ਼ਾਂ 'ਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਦੇ ਇਸ਼ਾਰੇ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਜੱਸਾ ਖ਼ਿਲਾਫ਼ ਇਸ ਵੇਲੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 6 ਕੇਸ ਦਰਜ ਹਨ।

 

ਸਬੂਤ ਨਸ਼ਟ ਕਰਨ ਲਈ ਲਾਸ਼ਾਂ ਨੂੰ ਪੈਟਰੋਲ ਛਿੜਕ ਕੇ ਸਾੜਿਆ

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਨੇ ਜੱਸਾ ਕੋਲੋਂ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲੰਧਰ ਦੇ ਅਮਰ ਨਗਰ 'ਚ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਨੂੰ ਗੈਂਗਸਟਰ ਜੱਸਾ ਅਤੇ ਉਸ ਦੇ ਸਾਥੀ ਨੇ ਗੋਲੀ ਮਾਰ ਦਿੱਤੀ। ਇੰਨਾ ਹੀ ਨਹੀਂ ਸਬੂਤ ਨਸ਼ਟ ਕਰਨ ਲਈ ਲਾਸ਼ਾਂ ਨੂੰ ਪੈਟਰੋਲ ਛਿੜਕ ਕੇ ਸਾੜ ਦਿੱਤਾ ਗਿਆ।

 

ਪਤਨੀ ਦੇ ਚਰਿੱਤਰ ਤੇ ਕਰਦਾ ਸੀ ਸ਼ੱਕ

ਇਸ ਵਾਰਦਾਤ ਨੂੰ ਅਮਰੀਕਾ ਰਹਿੰਦੇ ਉਸਦੇ ਜਵਾਈ ਜੱਸਾ ਨੇ ਅੰਜਾਮ ਦਿੱਤਾ ਸੀ ਅਤੇ ਇਸ ਦੇ ਲਈ ਕਾਊਂਟਰ ਇੰਟੈਲੀਜੈਂਸ ਵਲੋਂ ਫੜੇ ਗਏ ਗੈਂਗਸਟਰ ਜੱਸਾ ਨੂੰ ਹਾਇਰ ਕੀਤਾ ਗਿਆ ਸੀ। ਦਰਅਸਲ ਜਵਾਈ ਜੱਸਾ ਪਤਨੀ ਪ੍ਰੀਤੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ। ਇਸੇ ਲਈ ਉਸ ਨੇ ਪ੍ਰੀਤੀ ਨੂੰ ਮਾਰਨ ਦਾ ਠੇਕਾ ਗੈਂਗਸਟਰ ਜੱਸਾ ਨੂੰ ਦਿੱਤਾ ਸੀ।

 

ਪੁਲਿਸ ਨੇ ਲਏ ਇਲਾਕੇ ਦੇ ਸੀਸੀਟੀਵੀ ਕਬਜ਼ੇ ਵਿੱਚ

ਮਾਂ-ਧੀ ਦਾ ਕਤਲ ਕਰਨ ਵਾਲਾ ਗੈਂਗਸਟਰ ਜੱਸਾ ਆਪਣੇ ਸਾਥੀ ਸਮੇਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਜਿਸ 'ਚ ਦੋਵੇਂ ਸਪਲੈਂਡਰ ਬਾਈਕ 'ਤੇ ਜਾਂਦੇ ਨਜ਼ਰ ਆ ਰਹੇ ਸਨ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜੱਸਾ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags :

Recent News