Lok Sabha Elections 2024: ਇਸ ਦਿਨ ਹੋਵੇਗਾ ਲੁਧਿਆਣਾ, ਜਲੰਧਰ ਸੀਟ ਤੇ ਆਪ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

Lok Sabha Elections 2024: ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਅਤੇ ਲੁਧਿਆਣਾ ਸੀਟ ਨੂੰ ਲੈ ਕੇ 16 ਅਪ੍ਰੈਲ ਨੂੰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਜਾਣਕਾਰੀ ਐਕਸ ਤੇ ਪੋਸਟ ਪਾ ਕੇ ਦਿੱਤੀ ਹੈ। ਇਸ ਤੋਂ ਪਹਿਲਾ ਬੁੱਧਵਾਰ ਨੂੰ ਆਪ ਨੇਤਾਵਾਂ ਦੀ ਦਿੱਲੀ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਦੇ ਘਰ ਮੀਟਿੰਗ ਹੋਈ।

Share:

Lok Sabha Elections 2024: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਕੀਤਾ ਹੈ ਕਿ ਆਮ ਆਦਮੀ ਪਾਰਟੀ ਹੁਣ ਬਚੇ ਹੋਏ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵਿੱਚ ਥੋੜ੍ਹਾ ਸਮਾਂ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਅਤੇ ਲੁਧਿਆਣਾ ਸੀਟ ਨੂੰ ਲੈ ਕੇ 16 ਅਪ੍ਰੈਲ ਨੂੰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਜਾਣਕਾਰੀ ਐਕਸ ਤੇ ਪੋਸਟ ਪਾ ਕੇ ਦਿੱਤੀ ਹੈ। ਇਸ ਤੋਂ ਪਹਿਲਾ ਬੁੱਧਵਾਰ ਨੂੰ ਆਪ ਨੇਤਾਵਾਂ ਦੀ ਦਿੱਲੀ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਦੇ ਘਰ ਮੀਟਿੰਗ ਹੋਈ। ਇਸ ਵਿਚ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਸਾਂਸਦ ਸੰਦੀਪ ਪਾਠਕ, ਸੰਜੇ ਸਿੰਘ ਤੋਂ ਇਲਾਵਾ ਅਰਵਿੰਦ ਕੇਜ਼ਰੀਵਾਲ ਦੀ ਪਤਨੀ ਸੁਨੀਤਾ ਕੇਜ਼ਰੀਵਾਲ ਵੀ ਸ਼ਾਮਲ ਸਨ।

ਪੰਜਾਬ ਦੀਆਂ 13 ਵਿਚੋਂ 9 ਸੀਟਾਂ ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਦਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਵਿਚੋਂ 9 ਸੀਟਾਂ ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਜਦੋਂਕਿ ਗੁਰਦਾਸਪੁਰ, ਫਿਰੋਜ਼ਪੁਰ, ਲਧਿਆਣਾ ਅਤੇ ਜਲੰਧਰ ਸੀਟ ਦੇ ਉਮੀਦਵਾਰਾਂ ਦਾ ਐਲਾਨ ਅਜੇ ਬਾਕੀ ਹੈ। ਆਪ ਵਲੋਂ ਜਲੰਧਰ ਵਿੱਚ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਬਾਅਦ ਵਿਚ ਉਹ ਭਾਜਪਾ ਵਿਚ ਸ਼ਾਮਲ ਹੋ ਗਏ। ਹੁਣ ਇਸ ਸੀਟ ਤੋਂ ਆਪ ਨੂੰ ਕੋਈ ਮਜ਼ਬੂਤ ਉਮੀਦਵਾਰ ਨਹੀਂ ਮਿਲ ਰਿਹਾ ਹੈ। ਇਹੀ ਹਾਲਤ ਫਿਰੋਜ਼ਪੁਰ ਸੀਟ ਤੇ ਵੀ ਬਣੀ ਹੋਈ ਹੈ।

ਗੁਰਦਾਸਪੁਰ ਅਤੇ ਫਿਰੋਜ਼ਪੁਰ ਸੀਟ ਲਈ ਅਜੇ ਹੋਰ ਇੰਤਜਾਰ ਕਰਨਾ ਪੈ ਸਕਦਾ

ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਜਲੰਧਰ ਅਤੇ ਲੁਧਿਆਣਾ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ 16 ਅਪ੍ਰੈਲ ਨੂੰ ਕੀਤਾ ਜਾਵੇਗਾ। ਯਾਨੀ ਕਿ ਗੁਰਦਾਸਪੁਰ ਅਤੇ ਫਿਰੋਜ਼ਪੁਰ ਸੀਟ ਲਈ ਅਜੇ ਹੋਰ ਇੰਤਜਾਰ ਕਰਨਾ ਪੈ ਸਕਦਾ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਅੱਜ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਜੇਲ ਵਿਚ ਮੁਲਾਕਾਤ ਕਰਨੀ ਸੀ ਪਰ ਜੇਲ ਪ੍ਰਸ਼ਾਸਨ ਵਲੋਂ ਸੁਰੱਖਿਆ ਕਾਰਣਾਂ ਦਾ ਹਵਾਲਾ ਦਿੰਦੇ ਹੋਏ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਾਰਟੀ ਨੇਤਾਵਾਂ ਦੀ ਮੀਟਿੰਗ ਕੇਜ਼ਰੀਵਾਲ ਦੇ ਘਰ ਹੋਈ।

ਇਹ ਵੀ ਪੜ੍ਹੋ