menu-icon
Punjabi Story Line
  • Home
  • News
  • Punjab
  • Lok Sabha Elections 2024: ਵੋਟਾਂ ਵਾਲੇ ਦਿਨ ਡਿਊਟੀ ਵਿੱਚ ਰੁੱਝੇ ਰਹਿਣ ਵਾਲੇ ਅਫਸਰਾਂ-ਮੁਲਾਜ਼ਮਾਂ ਨੂੰ ਮਿਲੇਗੀ ਇਹ ਵੱਡੀ ਸੁਵਿਧਾ

Lok Sabha Elections 2024: ਵੋਟਾਂ ਵਾਲੇ ਦਿਨ ਡਿਊਟੀ ਵਿੱਚ ਰੁੱਝੇ ਰਹਿਣ ਵਾਲੇ ਅਫਸਰਾਂ-ਮੁਲਾਜ਼ਮਾਂ ਨੂੰ ਮਿਲੇਗੀ ਇਹ ਵੱਡੀ ਸੁਵਿਧਾ

Lok Sabha Elections 2024: ਲੋਕ ਸਭਾ ਚੋਣਾਂ ਦੌਰਾਨ ਜ਼ਰੂਰੀ ਸੇਵਾਵਾਂ ਵਿੱਚ ਤਾਇਨਾਤ ਮੁਲਾਜ਼ਮ ਵੀ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਸਕਣਗੇ। ਕਮਿਸ਼ਨ ਨੇ ਅਜਿਹੇ ਸਾਰੇ ਵਿਭਾਗਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ, ਤਾਂ ਜੋ ਉਹ ਉੱਥੇ ਤਾਇਨਾਤ ਆਪਣੇ ਮੁਲਾਜ਼ਮਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰ ਸਕਣ।

Date Updated Last Updated : 25 March 2024, 03:07 PM IST
Share:

Lok Sabha Elections 2024: ਲੋਕ ਸਭਾ ਚੋਣਾਂ ਦੌਰਾਨ ਜ਼ਰੂਰੀ ਸੇਵਾਵਾਂ ਵਿੱਚ ਤਾਇਨਾਤ ਮੁਲਾਜ਼ਮ ਵੀ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਸਕਣਗੇ। ਇਹ ਸਹੂਲਤ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਦਿੱਤੀ ਗਈ ਹੈ, ਜੋ ਵੋਟਾਂ ਵਾਲੇ ਦਿਨ ਆਪਣੀ ਡਿਊਟੀ ਵਿੱਚ ਰੁੱਝੇ ਰਹਿੰਦੇ ਹਨ। ਕਮਿਸ਼ਨ ਨੇ ਅਜਿਹੇ ਸਾਰੇ ਵਿਭਾਗਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ, ਤਾਂ ਜੋ ਉਹ ਉੱਥੇ ਤਾਇਨਾਤ ਆਪਣੇ ਮੁਲਾਜ਼ਮਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰ ਸਕਣ। ਕਮਿਸ਼ਨ ਅਨੁਸਾਰ ਪੰਜਾਬ ਵਿੱਚ ਅਜਿਹੇ 6 ਵਿਭਾਗ ਹਨ, ਜੋ ਪੋਸਟਲ ਬੈਲਟ ਪੇਪਰ ਰਾਹੀਂ ਵੋਟਿੰਗ ਕਰ ਸਕਣਗੇ। ਇਨ੍ਹਾਂ ਵਿੱਚ ਸਥਾਨਕ ਸਰਕਾਰਾਂ ਦਾ ਫਾਇਰ ਵਿਭਾਗ, ਡਰਾਈਵਰ, ਕੰਡਕਟਰ, ਵਰਕਸ਼ਾਪ ਸਟਾਫ਼, ਟਰਾਂਸਪੋਰਟ ਵਿਭਾਗ ਦਾ ਆਪਰੇਸ਼ਨ ਸਟਾਫ਼ ਅਤੇ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਪੱਧਰ 'ਤੇ ਤਾਇਨਾਤ ਅਫਸਰ ਸ਼ਾਮਲ ਹਨ।

ਇਨ੍ਹਾਂ ਨੂੰ ਮਿਲੇਗੀ ਪੋਸਟਲ ਬੈਲੇਟ ਦੀ ਸੁਵਿਧਾ

ਇਸੇ ਤਰ੍ਹਾਂ ਜੇਲ੍ਹਾਂ ਵਿੱਚ ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਸੁਰੱਖਿਆ ਮੁਲਾਜ਼ਮ ਇਸ ਸੇਵਾ ਦਾ ਲਾਭ ਲੈ ਸਕਣਗੇ। ਇਸ ਵਿੱਚ ਪੁਲਿਸ ਅਫਸਰ, ਮੁਲਾਜ਼ਮ, ਸਿਵਲ ਡਿਫੈਂਸ, ਹੋਮ ਗਾਰਡ, ਵੱਖ-ਵੱਖ ਯੂਨਿਟਾਂ ਵਿੱਚ ਤਾਇਨਾਤ ਬਿਜਲੀ ਵਿਭਾਗ, ਸਟੇਟ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ, ਥਰਮਲ ਪਲਾਂਟ, ਬੀਬੀਐਮਬੀ ਵਿੱਚ ਡੈਪੂਟੇਸ਼ਨ ਅਤੇ ਗਰਿੱਡ ਸਬ ਸਟੇਸ਼ਨਾਂ ਵਿੱਚ ਤਾਇਨਾਤ ਮੁਲਾਜ਼ਮ ਸ਼ਾਮਲ ਹਨ। ਇਸ ਤੋਂ ਇਲਾਵਾ ਸਿਹਤ ਅਤੇ ਪਰਿਵਾਰ ਭਲਾਈ ਵਿੱਚ ਡਰੱਗ ਕੰਟਰੋਲ ਅਫਸਰ, ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵੀ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾ ਸਕਣਗੇ।

ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਿਦਰੇਸ਼ ਜ਼ਾਰੀ

ਕਮਿਸ਼ਨ ਨੇ ਇਸ ਸ਼੍ਰੇਣੀ ਅਧੀਨ ਅਧਿਸੂਚਿਤ ਵਿਭਾਗਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਵਿਭਾਗਾਂ ਨੂੰ ਨੋਡਲ ਅਫ਼ਸਰ ਤਾਇਨਾਤ ਕਰਨ ਲਈ ਵੀ ਕਿਹਾ ਗਿਆ ਹੈ। ਸਬੰਧਤ ਵਿਭਾਗਾਂ ਦੇ ਵੋਟਰਾਂ ਨੂੰ ਇਸ ਸਹੂਲਤ ਦੀ ਜਾਣਕਾਰੀ ਸਿਰਫ਼ ਨੋਡਲ ਅਫ਼ਸਰ ਹੀ ਦੇਣਗੇ, ਜਿਸ ਲਈ ਉਨ੍ਹਾਂ ਨੂੰ ਇੱਕ ਫਾਰਮ ਵੀ ਦਿੱਤਾ ਜਾ ਰਿਹਾ ਹੈ। ਜ਼ਰੂਰੀ ਸੇਵਾਵਾਂ ਵਿੱਚ ਲੱਗੇ ਵੋਟਰ ਸਬੰਧਤ ਫਾਰਮ ਭਰਨ ਤੋਂ ਬਾਅਦ ਹੀ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾ ਸਕਣਗੇ।

ਵਿਭਾਗਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ

ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਨੇ ਦੱਸਿਆ ਕਿ ਜ਼ਰੂਰੀ ਸੇਵਾਵਾਂ ਵਿੱਚ ਤਾਇਨਾਤ ਬਹੁਤ ਸਾਰੇ ਮੁਲਾਜ਼ਮ ਵੋਟਿੰਗ ਵਾਲੇ ਦਿਨ ਵੀ ਆਪਣੀ ਡਿਊਟੀ ਵਿੱਚ ਰੁੱਝੇ ਰਹਿੰਦੇ ਹਨ। ਇਨ੍ਹਾਂ ਵਰਕਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰੱਖਿਆ ਜਾਵੇ, ਇਸ ਲਈ ਕਮਿਸ਼ਨ ਵੱਲੋਂ ਅਜਿਹੇ ਵਰਕਰਾਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਂਦੀ ਹੈ। ਇਹ ਸਹੂਲਤ ਸੂਬੇ ਦੇ ਅਜਿਹੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਮਿਲੇਗੀ। ਵਿਭਾਗਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

Recent News