Punjab Board Result 2024: ਪੰਜਾਬ ਬੋਰਡ ਦੇ 12ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ ਦੀ ਉਡੀਕ ਅੱਜ ਖਤਮ ਹੋਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ 12ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਦਾ ਐਲਾਨ ਕਰੇਗਾ।
13 ਤੋਂ 30 ਮਾਰਚ ਤੱਕ ਹੋਏ ਸਨ ਪੇਪਰ
ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਸਾਲ 2023-24 ਦੌਰਾਨ 12ਵੀਂ ਜਮਾਤ ਦੀਆਂ ਵੱਖ-ਵੱਖ ਧਾਰਾਵਾਂ ਵਿੱਚ ਰਜਿਸਟਰਡ ਹੋਏ ਵਿਦਿਆਰਥੀਆਂ ਲਈ 13 ਫਰਵਰੀ ਤੋਂ 30 ਮਾਰਚ 2024 ਤੱਕ ਲਈਆਂ ਗਈਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਅੱਜ ਮੰਗਲਵਾਰ, 30 ਅਪ੍ਰੈਲ ਨੂੰ ਸ਼ਾਮ 4 ਵਜੇ ਐਲਾਨੇਗਾ . ਬੋਰਡ ਦੁਆਰਾ ਨਤੀਜਾ (ਪੰਜਾਬ ਬੋਰਡ 12ਵੀਂ ਨਤੀਜਾ 2024) ਜਾਰੀ ਕਰਨ ਦੀ ਮਿਤੀ ਦਾ ਐਲਾਨ ਕਰਦੇ ਹੋਏ ਸੋਮਵਾਰ, 29 ਅਪ੍ਰੈਲ ਨੂੰ ਇੱਕ ਅਧਿਕਾਰਤ ਪ੍ਰੈਸ ਰਿਲੀਜ਼ ਜਾਰੀ ਕੀਤੀ ਗਈ ਸੀ।
1 ਮਈ ਨੂੰ ਵਿਦਿਆਰਥੀ ਵੇਖ ਸਕਣਗੇ ਨਤੀਜਾ
ਪ੍ਰੈਸ ਰਿਲੀਜ਼ ਦੇ ਅਨੁਸਾਰ, PSEB ਪੰਜਾਬ ਬੋਰਡ ਸੀਨੀਅਰ ਸੈਕੰਡਰੀ ਨਤੀਜੇ ਦੇ ਐਲਾਨ ਤੋਂ ਬਾਅਦ, ਵਿਦਿਆਰਥੀ ਅਗਲੇ ਦਿਨ ਭਾਵ ਬੁੱਧਵਾਰ, 1 ਮਈ, 2024 ਨੂੰ ਆਪਣੇ ਨਤੀਜਿਆਂ ਦੀ ਜਾਂਚ ਕਰਨ ਦੇ ਯੋਗ ਹੋਣਗੇ। ਇਸ ਦੇ ਨਾਲ ਹੀ ਅੱਠਵੀਂ ਜਮਾਤ (ਪੰਜਾਬ 8ਵੀਂ ਜਮਾਤ ਦਾ ਨਤੀਜਾ 2024) ਦੇ ਵਿਦਿਆਰਥੀ ਵੀ ਕੱਲ ਭਾਵ 1 ਮਈ ਨੂੰ ਨਤੀਜਾ ਦੇਖ ਸਕਣਗੇ।
7 ਤੋਂ 27 ਮਾਰਚ ਦੇ ਵਿਚਾਲੇ ਹੋਏ ਸਨ ਪੇਪਰ
ਇਹ ਪੇਪਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੁਆਰਾ 7 ਮਾਰਚ ਤੋਂ 27 ਮਾਰਚ, 2024 ਤੱਕ ਕਰਵਾਏ ਗਏ ਸਨ।ਇਮਤਿਹਾਨਾਂ ਨੂੰ ਪੂਰਾ ਹੋਏ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਹੁਣ ਵਿਦਿਆਰਥੀ ਆਪਣੇ ਨਤੀਜਿਆਂ ਦੇ ਜਾਰੀ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਪੰਜਾਬ ਬੋਰਡ 8ਵੀਂ ਜਮਾਤ ਦਾ ਨਤੀਜਾ ਅੱਜ ਯਾਨੀ 30 ਅਪ੍ਰੈਲ ਨੂੰ ਐਲਾਨੇਗਾ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾ ਕੇ ਨਤੀਜਾ ਦੇਖ ਸਕਣਗੇ।