Lok Sabha Election 2024 ਅਕਾਲੀ ਦਲ ਨੇ 7 ਸੀਟਾਂ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਤੇ ਪਟਿਆਲਾ ਤੋਂ ਐਨਕੇ ਸ਼ਰਮਾ ਲੜਨਗੇ ਚੋਣ

Lok Sabha Election 2024 ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਸੱਤ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਲੀਮੈਂਟ ਚੋਣਾਂ 2024 ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Share:

ਪੰਜਾਬ ਨਿਊਜ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਸੱਤ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਲੀਮੈਂਟ ਚੋਣਾਂ 2024 ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਹਿਤਾਹਸਿਕ ਦਿਨ ਜਾਰੀ ਕੀਤੀ ਲਿਸਟ 

ਚੀਮਾ ਨੇ ਆਪਣੇ ਐਕਸ ਅਕਾਊਂਟ 'ਤੇ ਕਿਹਾ ਕਿ 'ਖਾਲਸਾ ਸਾਜਨਾ ਦਿਵਸ' ਦੇ ਇਤਿਹਾਸਕ ਅਤੇ ਪਵਿੱਤਰ ਮੌਕੇ ਨੂੰ ਚੋਣ ਬਿਗਲ ਵਜਾਉਣ ਲਈ ਚੁਣਿਆ ਗਿਆ ਸੀ। ਇਸ ਸ਼ੁਭ ਮੌਕੇ 'ਤੇ ਪਾਰਟੀ ਨੇ ਪਹਿਲੀ ਸੂਚੀ ਜਾਰੀ ਕੀਤੀ। ਉਮੀਦਵਾਰਾਂ ਦੀ ਸੂਚੀ ਇਸ ਪ੍ਰਕਾਰ ਹੈ।

1.ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ 

2. ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੁੰਦੂਮਾਜਰਾ 

3.ਪਟਿਆਲਾ ਤੋਂ ਐਨਕੇ ਸ਼ਰਮਾ 

4. ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ 

5. ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐਸ ਬ੍ਰਿਕਮਜੀਤ ਸਿੰਘ ਖਾਲਸਾ 

6. ਫਰੀਦਕੋਟ ਤੋਂ ਐੱਸ ਰਾਜਵਿੰਦਰ ਸਿੰਘ (ਸਵ. ਐਸ ਗੁਰਦੇਵ ਸਿੰਘ ਬਾਦਲ ਦੇ ਪੋਤੇ )

7. ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ 

ਬਠਿੰਡਾ ਸੀਟ ਹਾਲੇ ਰੱਖੀ ਹੋਲਡ 

ਬਠਿੰਡਾ ਲੋਕ ਸਭਾ ਸੀਟ ਅਕਾਲੀ ਦਲ ਨੇ ਰੋਕ ਦਿੱਤੀ ਹੈ। ਹਰਸਿਮਰਤ ਕੌਰ ਬਾਦਲ ਇੱਥੋਂ ਲਗਾਤਾਰ ਤਿੰਨ ਵਾਰ ਲੋਕ ਸਭਾ ਚੋਣ ਜਿੱਤ ਚੁੱਕੇ ਹਨ। ਪਹਿਲੀ ਸੂਚੀ ਵਿੱਚ ਹਰਸਿਮਰਤ ਕੌਰ ਬਾਦਲ ਦਾ ਨਾਂ ਤੈਅ ਮੰਨਿਆ ਜਾ ਰਿਹਾ ਸੀ। ਹਾਲਾਂਕਿ ਪਾਰਟੀ ਨੇ ਅਜੇ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।

ਫਿਰੋਜ਼ਪੁਰ ਸੀਟ ਲਈ ਨਹੀਂ ਕੀਤਾ ਉਮੀਦਵਾਰ ਦਾ ਐਲਾਨ 

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਸਮੇਂ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਪਹਿਲੀ ਸੂਚੀ ਵਿੱਚ ਵੀ ਫ਼ਿਰੋਜ਼ਪੁਰ ਸੀਟ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਚਰਚਾ ਹੈ ਕਿ ਪਾਰਟੀ ਇੱਥੇ ਕੋਈ ਹੋਰ ਚਿਹਰਾ ਉਤਾਰ ਸਕਦੀ ਹੈ।

ਇਹ ਵੀ ਪੜ੍ਹੋ