menu-icon
Punjabi Story Line
  • Home
  • News
  • Punjab
  • ਕਾਰ ਵਿੱਚ ਬੈਠ ਕੇ ਪਿਸਤੌਲ ਸਾਫ ਕਰ ਰਿਹਾ ਸੀ ਸਬ ਇੰਸਪੈਕਟਰ, ਸਿਰ ਵਿੱਚ ਗੋਲੀ ਲੱਗਣ ਨਾਲ ਮੌਤ

ਕਾਰ ਵਿੱਚ ਬੈਠ ਕੇ ਪਿਸਤੌਲ ਸਾਫ ਕਰ ਰਿਹਾ ਸੀ ਸਬ ਇੰਸਪੈਕਟਰ, ਸਿਰ ਵਿੱਚ ਗੋਲੀ ਲੱਗਣ ਨਾਲ ਮੌਤ

ਮ੍ਰਿਤਕ ਦੀ ਪਛਾਣ ਸੀਆਈਏ ਵਿੰਗ ਜਲੰਧਰ ਦਿਹਾਤੀ ਵਿੱਚ ਤਾਇਨਾਤ ਸਬ-ਇੰਸਪੈਕਟਰ ਭੁਪਿੰਦਰ ਸਿੰਘ (50) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Date Updated Last Updated : 11 January 2024, 01:16 PM IST
Share:

ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਪੁਲਿਸ ਸਬ ਇੰਸਪੈਕਟਰ ਦੀ ਆਪਣੀ ਸਰਕਾਰੀ ਪਿਸਤੌਲ ਦੀ ਸਫਾਈ ਕਰਦਿਆਂ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸੀਆਈਏ ਵਿੰਗ ਜਲੰਧਰ ਦਿਹਾਤੀ ਵਿੱਚ ਤਾਇਨਾਤ ਸਬ-ਇੰਸਪੈਕਟਰ ਭੁਪਿੰਦਰ ਸਿੰਘ (50) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 

ਅਚਾਨਕ ਚੱਲੀ ਗੋਲੀ

ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਤੈਨਾਤ ਸਬ ਇੰਸਪੈਕਟਰ ਆਪਣੀ ਸਰਕਾਰੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿੱਚ ਲੱਗੀ। ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧ ਵਿੱਚ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

 

ਮੌਕੇ 'ਤੇ ਹੀ ਮੌਤ

ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਸੀਆਈਏ ਸਟਾਫ਼ ਦਿਹਾਤੀ ਦਫ਼ਤਰ ਦੇ ਕੋਲ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਬੈਠਾ ਹੋਇਆ ਸੀ। ਇਸ ਦੌਰਾਨ ਉਹ ਆਪਣੇ 9mm ਸਰਕਾਰੀ ਪਿਸਤੌਲ ਦੀ ਸਫਾਈ ਕਰਨ ਲੱਗਾ। ਇਸ ਦੌਰਾਨ ਅਚਾਨਕ ਉਸ ਦੇ ਪਿਸਤੌਲ ਵਿੱਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿੱਚ ਲੱਗੀ। ਸਿਰ ਵਿੱਚ ਗੋਲੀ ਲੱਗਣ ਨਾਲ ਭੁਪਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

Tags :

Recent News