menu-icon
Punjabi Story Line
  • Home
  • News
  • Punjab
  • ਕਾਰ ਸਵਾਰ ਔਰਤ ਨੇ ਮਾਸੂਮ ਬੱਚੇ ਨੂੰ ਦਰੜਿਆ,ਗਲੀ ਵਿੱਚ ਖੇਡ ਰਿਹਾ ਸੀ ਮਾਸੂਮ

ਕਾਰ ਸਵਾਰ ਔਰਤ ਨੇ ਮਾਸੂਮ ਬੱਚੇ ਨੂੰ ਦਰੜਿਆ,ਗਲੀ ਵਿੱਚ ਖੇਡ ਰਿਹਾ ਸੀ ਮਾਸੂਮ

ਮੋਹਾਲੀ ਦੇ ਜ਼ੀਰਕਪੁਰ ਕਸਬਾ ਪੀਰਮੁਛੱਲਾ ਵਿੱਚ ਇੱਕ ਮਾਸੂਮ ਬੱਚੇ ਨੂੰ ਕਾਰ ਵੱਲੋਂ ਕੁਚਲ ਦਿੱਤਾ ਗਿਆ। ਇਹ ਦਰਦਨਾਕ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ। ਉਸ ਦਾ ਪਰਿਵਾਰ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਵੱਡੀ ਭੀੜ ਇਕੱਠੀ ਹੋ […]

Date Updated Last Updated : 03 November 2023, 08:33 AM IST
Share:

ਮੋਹਾਲੀ ਦੇ ਜ਼ੀਰਕਪੁਰ ਕਸਬਾ ਪੀਰਮੁਛੱਲਾ ਵਿੱਚ ਇੱਕ ਮਾਸੂਮ ਬੱਚੇ ਨੂੰ ਕਾਰ ਵੱਲੋਂ ਕੁਚਲ ਦਿੱਤਾ ਗਿਆ। ਇਹ ਦਰਦਨਾਕ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ। ਉਸ ਦਾ ਪਰਿਵਾਰ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

ਹਾਦਸੇ ਤੋਂ ਬਾਅਦ ਮੌਕੇ ‘ਤੇ ਵੱਡੀ ਭੀੜ ਇਕੱਠੀ ਹੋ ਗਈ। ਮ੍ਰਿਤਕ ਦੇ ਪਿਤਾ ਵਰਿੰਦਰ ਕੁਮਾਰ ਜਦੋਂ ਉਸ ਨੂੰ ਹਸਪਤਾਲ ਲੈ ਕੇ ਜਾਣ ਲੱਗੇ ਤਾਂ ਉਸਦੀ ਮੋਟਰਸਾਈਕਲ ਦਾ ਟਾਇਰ ਪੰਕਚਰ ਹੋ ਗਿਆ। ਫਿਰ ਉਥੋਂ ਜਾ ਰਿਹਾ ਪੰਚਕੂਲਾ ਸੈਕਟਰ-20 ਦਾ ਰਹਿਣ ਵਾਲਾ ਅਨਿਲ ਕੁਮਾਰ ਉਸ ਨੂੰ ਆਪਣੀ ਕਾਰ ਵਿਚ ਪੰਚਕੂਲਾ ਦੇ ਫੇਜ਼-6 ਹਸਪਤਾਲ ਲੈ ਗਿਆ ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਿਸ ਕਾਰ ਨੇ ਬੱਚੇ ਨੂੰ ਕੁਚਲਿਆ, ਉਸ ਨੂੰ ਇੱਕ ਔਰਤ ਚਲਾ ਰਹੀ ਸੀ। ਸੜਕ ਦੇ ਇੱਕ ਪਾਸੇ ਇੱਕ ਗਾਂ ਬੈਠੀ ਸੀ। ਜਦਕਿ ਦੂਜੇ ਪਾਸੇ ਇਹ ਬੱਚਾ ਖੇਡ ਰਿਹਾ ਸੀ। ਇਸ ਹਾਦਸੇ ਤੋਂ ਬਾਅਦ ਔਰਤ ਕਾਰ ਸਮੇਤ ਉਥੋਂ ਫਰਾਰ ਹੋ ਗਈ ਹੈ। ਪੁਲਿਸ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਏ ਇਸ ਦੇ ਨੰਬਰ ਦੇ ਆਧਾਰ ’ਤੇ ਕਾਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Recent News