menu-icon
Punjabi Story Line
  • Home
  • News
  • Punjab
  • ਟਰੱਕ ਯੂਨੀਅਨ ਅਤੇ ਪੰਜਾਬ ਸਰਕਾਰ 'ਚ ਹਿੱਟ ਐਂਡ ਰਨ ਐਕਟ ਨੂੰ ਲੈ ਕੇ ਹੋਈ ਮੀਟਿੰਗ ਰਹੀ ਬੇਨਤੀਜਾ, ਹੋ ਸਕਦੀ ਹੈ ਪੈਟਰੋਲ ਦੀ ਕਿੱਲਤ

ਟਰੱਕ ਯੂਨੀਅਨ ਅਤੇ ਪੰਜਾਬ ਸਰਕਾਰ 'ਚ ਹਿੱਟ ਐਂਡ ਰਨ ਐਕਟ ਨੂੰ ਲੈ ਕੇ ਹੋਈ ਮੀਟਿੰਗ ਰਹੀ ਬੇਨਤੀਜਾ, ਹੋ ਸਕਦੀ ਹੈ ਪੈਟਰੋਲ ਦੀ ਕਿੱਲਤ

ਬਠਿੰਡਾ ਆਇਲ ਡਿਪੂ ਤੋਂ ਕੋਈ ਵੀ ਟੈਂਕਰ ਨਹੀਂ ਜਾਵੇਗਾ। ਜਿਸ ਕਾਰਨ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ ਹੈ।

Date Updated Last Updated : 09 January 2024, 09:50 PM IST
Share:

ਚੰਡੀਗੜ੍ਹ ਵਿੱਚ ਟਰੱਕ ਯੂਨੀਅਨ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦਰਮਿਆਨ ਹਿੱਟ ਐਂਡ ਰਨ ਐਕਟ ਨੂੰ ਲੈ ਕੇ ਇੱਕ ਮੀਟਿੰਗ ਹੋਈ ਹੈ। ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ। ਇਸ ਮੀਟਿੰਗ ਵਿੱਚ ਟਰੱਕ ਯੂਨੀਅਨ ਦੀਆਂ ਵੱਖ-ਵੱਖ 9 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਜਿਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਜਿਸ ਤੋਂ ਬਾਅਦ ਡਰਾਈਵਰਾਂ ਨੇ ਧਰਨਾ ਹੋਰ ਤੇਜ਼ ਕਰਨ ਦੀ ਗੱਲ ਆਖੀ ਹੈ। ਇੰਨਾ ਹੀ ਨਹੀਂ ਬੀਤੀ ਰਾਤ ਬਠਿੰਡਾ ਵਿੱਚ ਪੁਲਿਸ ਅਤੇ ਧਰਨਾਕਾਰੀ ਟਰੱਕ ਡਰਾਈਵਰਾਂ ਵਿਚਾਲੇ ਝੜਪ ਵੀ ਹੋਈ। ਜਿਸ ਤੋਂ ਬਾਅਦ ਮਾਹੌਲ ਹੋਰ ਗਰਮ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਆਇਲ ਡਿਪੂ ਤੋਂ ਕੋਈ ਵੀ ਟੈਂਕਰ ਨਹੀਂ ਜਾਵੇਗਾ। ਜਿਸ ਕਾਰਨ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ ਹੈ।

ਯੂਨੀਅਨਾਂ ਦੇ ਮੈਂਬਰਾਂ ਨਾਲ ਅਗਲੀ ਰਣਨੀਤੀ 'ਤੇ ਵਿਚਾਰ ਵਟਾਂਦਰਾ

ਟਰੱਕ ਯੂਨੀਅਨ ਦੇ ਆਗੂ ਅਜੈ ਸਿੰਗਲਾ ਨੇ ਕਿਹਾ ਕਿ ਉਹ ਆਪਣੀ ਯੂਨੀਅਨ ਦੇ ਮੈਂਬਰਾਂ ਨਾਲ ਅਗਲੀ ਰਣਨੀਤੀ ਤੇ ਵਿਚਾਰ ਵਟਾਂਦਰਾ ਕਰਨ ਜਾ ਰਹੇ ਹਨ। ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਹੁਣ ਜਦੋਂ ਤੱਕ ਕੋਈ ਫੈਸਲਾ ਨਹੀਂ ਲਿਆ ਜਾਂਦਾ ਉਦੋਂ ਤੱਕ ਟਰੱਕ ਡਰਾਈਵਰ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਜਾਣ ਬੁੱਝ ਕੇ ਹਾਦਸੇ ਨਹੀਂ ਪੈਦਾ ਕਰਦੇ। ਉਨ੍ਹਾਂ ਲਈ ਇਹ ਕਾਲੇ ਕਾਨੂੰਨ ਵਾਂਗ ਹੈ।

ਪੰਜਾਬ ਦੇ ਬਾਕੀ ਤਿੰਨੋਂ ਤੇਲ ਡਿਪੂਆਂ ਤੋਂ ਵੀ ਰੋਕ ਜਾਵੇਗੀ ਸਪਲਾਈ 

ਟਰੱਕ ਯੂਨੀਅਨਾਂ ਦਾ ਕਹਿਣਾ ਹੈ ਕਿ ਜੇਕਰ ਜ਼ਰੂਰਤ ਪਈ ਤਾਂ ਬਠਿੰਡਾ ਤੋਂ ਬਾਅਦ ਪੰਜਾਬ ਦੇ ਬਾਕੀ ਤਿੰਨ ਤੇਲ ਡਿਪੂਆਂ ਤੋਂ ਵੀ ਸਪਲਾਈ ਰੋਕ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੀਟਿੰਗ ਵਿੱਚ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ 31 ਜਨਵਰੀ ਨੂੰ ਮੀਟਿੰਗ ਹੈ, ਉਸ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

Recent News