menu-icon
Punjabi Story Line
  • Home
  • News
  • Punjab
  • ਲੁਧਿਆਣਾ-ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਹੋਵੇਗੀ ਬਾਰਿਸ਼, ਵਧੇਗੀ ਠੰਡ

ਲੁਧਿਆਣਾ-ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਹੋਵੇਗੀ ਬਾਰਿਸ਼, ਵਧੇਗੀ ਠੰਡ

ਮੰਗਲਵਾਰ ਨੂੰ ਵੀ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਹਾਲਾਂਕਿ ਹਲਕੀ ਬੁੰਦਾ ਬਾਂਦੀ ਵੀ ਹੋਈ ਹੈ। ਮੌਜੂਦਾ ਸਮੇਂ ਵਿੱਚ ਹਰਿਆਣਾ ਅਤੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ।

Date Updated Last Updated : 28 November 2023, 10:58 AM IST
Share:

ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਆ ਰਿਹਾ ਹੈ। ਸੋਮਵਾਰ ਤੋਂ ਹੀ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ। ਮੰਗਲਵਾਰ ਨੂੰ ਵੀ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਹਾਲਾਂਕਿ ਹਲਕੀ ਬੁੰਦਾਬਾਂਦੀ ਵੀ ਹੋਈ ਹੈ। ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦਾ ਅਨੁਮਾਨ ਦਸਿਆ ਗਿਆ ਹੈ। ਇਸ ਨਾਲ ਮੌਸਮ ਵਿੱਚ ਖਾਸਾ ਬਦਲਾਅ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਿਕ ਪੰਜਾਬ ਵਿੱਚ ਜ਼ਲਦ ਹੀ ਤਾਪਮਾਨ ਹੋਰ ਘੱਟ ਸਕਦਾ ਹੈ। ਇਸ ਨਾਲ ਠੰਡ ਵਧੇਗੀ। ਅੱਜ ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ, ਕਰਨਾਲ, ਕੁਰੂਕਸ਼ੇਤਰ, ਯਮੁਨਾਨਗਰ ਅਤੇ ਕੈਥਲ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਵੀ ਦਸਿਆ ਜਾ ਰਿਹਾ ਹੈ ਕਿ ਮੀਂਹ ਤੋਂ ਬਾਅਦ ਪ੍ਰਦੂਸ਼ਣ ਵੀ ਘਟੇਗਾ। ਮੌਜੂਦਾ ਸਮੇਂ ਵਿੱਚ ਹਰਿਆਣਾ ਅਤੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ।

ਤੇਜ਼ ਹਵਾਵਾਂ ਚੱਲਣਗੀਆਂ, ਠੰਡ ਵਧਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਕਾਰਨ ਠੰਡ ਵਧਣ ਦੀ ਸੰਭਾਵਨਾ ਹੈ। ਮੀਂਹ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਵਿੱਚ ਠੰਡ ਵਧੇਗੀ। ਪੰਜਾਬ ਵਿਚ ਐਤਵਾਰ ਤੋਂ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪਠਾਨਕੋਟ ਪੰਜਾਬ ਦੇ ਸਭ ਤੋਂ ਨਮੀ ਵਾਲੇ ਜ਼ਿਲ੍ਹੇ ਵਜੋਂ ਦਰਜ ਕੀਤਾ ਗਿਆ ਹੈ। ਜਿੱਥੇ ਤਾਪਮਾਨ 11.3 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਇਸ ਤੋਂ ਬਾਅਦ ਜਲੰਧਰ ਦੇ ਨੂਰਮਹਿਲ 'ਚ 11.4 ਡਿਗਰੀ ਨਾਲ ਸਭ ਤੋਂ ਠੰਡਾ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਸ ਕਾਰਨ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਸਕਦਾ ਹੈ। ਜੇਕਰ ਹਰਿਆਣਾ-ਪੰਜਾਬ 'ਚ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ AQI ਪੱਧਰ 'ਚ ਵੀ ਸੁਧਾਰ ਹੋ ਸਕਦਾ ਹੈ। 

Recent News