ਪੰਜਾਬ ਨਿਊਜ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ।
ਇੱਕ ਨਬਾਲਿਗ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ
ਇਸੇ ਦੌਰਾਨ ਲੁਧਿਆਣਾ ਸਿਟੀ ਪੁਲੀਸ ਵਿੱਚ ਤਾਇਨਾਤ ਏਸੀਪੀ ਹਰਜਿੰਦਰ ਸਿੰਘ ਦੀ ਟੀਮ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ। ਕਿਉਂਕਿ ਜਿਸ ਨੰਬਰ ਤੋਂ ਉਕਤ ਈਮੇਲ ਐਡਰੈੱਸ ਜਨਰੇਟ ਹੋਇਆ ਸੀ, ਉਹ ਆਨ ਸੀ। ਜਿਸ ਦੇ ਆਧਾਰ 'ਤੇ ਪੁਲਿਸ ਨੇ ਉਕਤ ਨਾਬਾਲਗ ਨੂੰ ਹਿਰਾਸਤ 'ਚ ਲੈ ਲਿਆ ਹੈ।