ਪੰਜਾਬ ਨਿਊਜ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਵੀ ਬਰਾਮਦ ਹੋਏ ਹਨ। ਇਨ੍ਹਾਂ ਵਿੱਚੋਂ ਦੋ ਮੁਲਜ਼ਮ ਬਠਿੰਡਾ ਤੋਂ ਫੜੇ ਗਏ ਹਨ। ਇਹ ਦੋਵੇਂ ਮੁਲਜ਼ਮ ਤਿੰਨ ਮੁਲਜ਼ਮਾਂ ਦੇ ਸਾਥੀ ਹਨ ਜਿਨ੍ਹਾਂ ਨੂੰ 27 ਜੂਨ ਨੂੰ ਬਠਿੰਡਾ ਦੇ ਮੌੜ ਮੰਡੀ ਥਾਣੇ ਅਧੀਨ ਪੈਂਦੇ ਇਲਾਕੇ ਵਿੱਚੋਂ ਨਾਜਾਇਜ਼ ਹਥਿਆਰਾਂ ਸਮੇਤ ਫੜਿਆ ਗਿਆ ਸੀ।
In a major breakthrough against organised crime, Anti Gangster Task Force (#AGTF) Punjab in a joint operation with Rajasthan Police & Bathinda District Police arrests 3 associates of Lawrence Bishnoi & #USA-based Goldy Brar Gang!
— DGP Punjab Police (@DGPPunjabPolice) July 17, 2024
Accused have criminal history & were tasked by… pic.twitter.com/mlsiTnFLDS
ਪੁਲਿਸ ਨੇ 27 ਜੂਨ ਨੂੰ ਮੌੜ ਥਾਣਾ ਖੇਤਰ ਤੋਂ ਕਰਨਦੀਪ ਸਿੰਘ, ਰਘੁਵੀਰ ਸਿੰਘ, ਕੁਲਵਿੰਦਰ ਸਿੰਘ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਇਸ ਮਗਰੋਂ ਪੁਲਿਸ ਨੇ ਕੁੱਲ ਪੰਜ ਮੁਲਜ਼ਮਾਂ ਖ਼ਿਲਾਫ਼ ਥਾਣਾ ਮੌੜ ਵਿੱਚ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿੱਚ ਮੰਗਲਵਾਰ ਨੂੰ ਫੜੇ ਗਏ ਦੋ ਫਰਾਰ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ 'ਚ ਫਰਾਰ ਮਨਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਦੋਵੇਂ ਮੁਲਜ਼ਮ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਹਨ। ਦੋਵਾਂ ਨੇ ਕੋਈ ਵਾਰਦਾਤ ਨੂੰ ਅੰਜਾਮ ਦੇਣਾ ਸੀ।