Ludhiana ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਖਿਲਾਫ ਦਰਜ ਹਨ ਤਿੰਨ ਕੇਸ, ਕਿਸੇ ਵੀ ਮਾਮਲੇ 'ਚ ਦੋਸ਼ ਤੈਅ ਨਹੀਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਪੋਤਰੇ ਅਤੇ ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ 26 ਮਾਰਚ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਬਿੱਟੂ ਕਾਂਗਰਸ ਦੀ ਟਿਕਟ 'ਤੇ ਲਗਾਤਾਰ ਤਿੰਨ ਵਾਰ ਸੰਸਦ ਮੈਂਬਰ ਬਣੇ ਸਨ।

Share:

Punjab News: ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਖਿਲਾਫ ਤਿੰਨ ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੇ ਕੇਸ ਲੁਧਿਆਣੇ ਅਤੇ ਇੱਕ ਬਠਿੰਡਾ ਵਿੱਚ ਦਰਜ ਹੈ। ਹਾਲਾਂਕਿ ਉਨ੍ਹਾਂ ਦੇ ਖਿਲਾਫ ਅਜੇ ਤੱਕ ਕਿਸੇ ਵੀ ਮਾਮਲੇ 'ਚ ਦੋਸ਼ ਤੈਅ ਨਹੀਂ ਕੀਤੇ ਗਏ ਹਨ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ 'ਤੇ ਸਾਂਝੀ ਕੀਤੀ ਹੈ। ਗੌਰ ਰਹੇ ਕਿ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਪੋਤਰੇ ਅਤੇ ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ 26 ਮਾਰਚ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਬਿੱਟੂ ਕਾਂਗਰਸ ਦੀ ਟਿਕਟ 'ਤੇ ਲਗਾਤਾਰ ਤਿੰਨ ਵਾਰ ਸੰਸਦ ਮੈਂਬਰ ਬਣੇ ਸਨ। 2009 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਜਿੱਤੇ ਸਨ। ਇਸ ਤੋਂ ਬਾਅਦ ਉਹ 2014 ਅਤੇ 2019 ਦੀਆਂ ਚੋਣਾਂ ਵਿੱਚ ਲੁਧਿਆਣਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ।

ਜਾਣਕਾਰੀ ਸਾਂਝੀ ਕਰਨਾ ਜਰੂਰੀ

ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸੰਬੰਧ ਵਿੱਚ ਜਾਣਕਾਰੀ ਸੀ-7 ਫਾਰਮ ਵਿੱਚ ਚੋਣ ਲੜ ਰਹੇ ਹਰ ਉਮੀਦਵਾਰ ਨੂੰ ਸਾਂਝੀ ਕਰਨੀ ਪੈਂਦੀ ਹੈ। ਇਸ ਦਾ ਇਸ਼ਤਿਹਾਰ ਵੀ ਦੋ ਅਖ਼ਬਾਰਾਂ ਵਿੱਚ ਛਾਪਣਾ ਪੈਂਦਾ ਹੈ। ਭਾਜਪਾ ਨੇ ਰਵਨੀਤ ਸਿੰਘ ਬਿੱਟੂ ਦੇ ਸੀ ਫਾਰਮ ਵਿੱਚ ਕਿਹਾ ਹੈ ਕਿ ਉਹ ਇੱਕ ਸੀਨੀਅਰ ਸਿਆਸਤਦਾਨ ਹਨ। ਉਹ ਇੱਕ ਮਸ਼ਹੂਰ ਸਮਾਜ ਸੇਵੀ ਹਨ। ਉਨ੍ਹਾਂ ਨੂੰ ਆਪਣੇ ਇਲਾਕੇ ਦੇ ਲੋਕਾਂ ਦਾ ਪੂਰਾ ਸਮਰਥਨ ਹਾਸਲ ਹੈ। ਇਸ ਦੇ ਨਾਲ ਹੀ ਉਹ ਮੌਜੂਦਾ ਐਮਪੀ ਦੇ ਨਾਲ ਹੀ ਸਮਾਜ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਇਸ ਕਾਰਨ ਉਨ੍ਹਾਂ ਨੂੰ ਉਮੀਦਵਾਰ ਚੁਣਿਆ ਗਿਆ ਹੈ।

ਸਾਲ 2015 ਵਿੱਚ ਬਠਿੰਡਾ ਵਿੱਚ ਹੋਇਆ ਸੀ ਕੇਸ ਦਰਜ

ਬਿੱਟੂ ਖ਼ਿਲਾਫ਼ ਸਾਲ 2015 ਵਿੱਚ ਬਠਿੰਡਾ ਵਿੱਚ ਕੇਸ ਦਰਜ ਹੋਇਆ ਸੀ। ਜਦੋਂ ਨਰਮਾ ਦੀ ਫਸਲ ਖਰਾਬ ਹੋਣ ਅਤੇ ਕੀਟਨਾਸ਼ਕਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ। ਉਸ ਸਮੇਂ ਉਨ੍ਹਾਂ ਦੇ ਪੱਖ ਤੋਂ ਪ੍ਰਦਰਸ਼ਨ ਵੀ ਹੋਇਆ। ਇਸ ਮਾਮਲੇ 'ਚ ਉਸ ਦੇ ਖਿਲਾਫ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਲੁਧਿਆਣਾ ਦੇ ਲਾਡੋਵਾਲ ਵਿੱਚ ਆਈਪੀਸੀ ਦੀ ਧਾਰਾ 323, 341, 506, 448, 148 ਅਤੇ 149 ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਦੋਂ ਕਿ ਡਿਵੀਜ਼ਨ ਇੱਕ ਵਿੱਚ ਧਾਰਾ 332, 353, 186, 148 ਅਤੇ 159 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ