menu-icon
Punjabi Story Line
  • Home
  • News
  • Punjab
  • ਕਿਸਾਨਾਂ ਦਾ ਤਿੰਨ ਰੋਜਾ ਧਰਨਾ ਅੱਜ ਤੋਂ ਸ਼ੁਰੂ, ਚੰਡੀਗੜ੍ਹ ਪੁਲਿਸ ਕਿਸਾਨਾਂ ਨੂੰ ਸਰਹੱਦ 'ਤੇ ਹੀ ਰੋਕਣ ਲਈ ਤਿਆਰ

ਕਿਸਾਨਾਂ ਦਾ ਤਿੰਨ ਰੋਜਾ ਧਰਨਾ ਅੱਜ ਤੋਂ ਸ਼ੁਰੂ, ਚੰਡੀਗੜ੍ਹ ਪੁਲਿਸ ਕਿਸਾਨਾਂ ਨੂੰ ਸਰਹੱਦ 'ਤੇ ਹੀ ਰੋਕਣ ਲਈ ਤਿਆਰ

ਮੁਹਾਲੀ ਤੋਂ ਆਉਣ ਵਾਲੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਸਰਹੱਦੀ ਪਿੰਡ ਫੈਦਾ ਵਿਖੇ ਰੋਕਿਆ ਜਾਵੇਗਾ। ਪੁਲਿਸ ਵੱਲੋਂ ਇੱਥੇ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲੀਸ ਨੇ ਇਸ ਲਈ ਮੁਹਾਲੀ ਪੁਲਿਸ ਨਾਲ ਕਈ ਦੌਰ ਦੀ ਗੱਲਬਾਤ ਵੀ ਕੀਤੀ ਹੈ। ਇਸ ਸਰਹੱਦ ਤੋਂ ਆਮ ਲੋਕਾਂ ਲਈ ਰਸਤਾ ਵੀ ਮੋੜ ਦਿੱਤਾ ਗਿਆ ਹੈ।

Date Updated Last Updated : 26 November 2023, 10:42 AM IST
Share:

ਚੰਡੀਗੜ੍ਹ ਵਿੱਚ 3 ਦਿਨਾਂ ਤੱਕ ਦਿੱਤੇ ਜਾਣ ਵਾਲਾ ਕਿਸਾਨ ਧਰਨਾ 26 ਨਵੰਬਰ ਤੋਂ  ਸ਼ੁਰੂ ਹੋਵੇਗਾ, ਜੋ ਕਿ  28 ਨਵੰਬਰ ਤੱਕ ਜਾਰੀ ਰਹੇਗਾ। ਕਿਸਾਨ ਕੇਂਦਰ ਸਰਕਾਰ 'ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਸਰਹੱਦ 'ਤੇ ਹੀ ਰੋਕਣ ਦੀ ਤਿਆਰੀ ਕਰ ਲਈ ਹੈ। ਪੁਲਿਸ ਨੇ ਮੁਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਕਿਸੇ ਵੀ ਕਿਸਾਨ ਜਥੇਬੰਦੀ ਨੂੰ ਸ਼ਹਿਰ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।

 

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਪੁਲਿਸ ਦੀ ਚੇਤਾਵਨੀ

ਪੰਚਕੂਲਾ ਪੁਲਿਸ ਕਮਿਸ਼ਨਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਵਿੱਚ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਬਿਨਾਂ ਇਜ਼ਾਜ਼ਤ ਤੋਂ ਪ੍ਰਦਰਸ਼ਨਕਾਰੀ ਪੰਚਕੂਲਾ ਦੇ ਅੰਦਰ ਜਾਂ ਬਾਹਰ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਨਹੀਂ ਪਾ ਸਕਦੇ ਹਨ ਅਤੇ ਚੰਡੀਗੜ੍ਹ ਵੱਲ ਮਾਰਚ ਕਰਨ ਲਈ ਵੱਖਰੀ ਇਜਾਜ਼ਤ ਲੈਣੀ ਪਵੇਗੀ। ਨੀਤੂ ਬਜਾਜ ਬਨਾਮ ਹਰਿਆਣਾ ਰਾਜ ਦੇ ਮਾਮਲੇ ਵਿਚ ਹੁਕਮ ਜਾਰੀ ਕਰਦੇ ਹੋਏ ਅਦਾਲਤ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ, ਸੰਗਠਨ ਜਾਂ ਵਿਅਕਤੀਆਂ ਦਾ ਸਮੂਹ ਕਿਸੇ ਵੀ ਜਨਤਕ ਸਥਾਨ ਜਾਂ ਸੜਕਾਂ 'ਤੇ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਵਿਚ ਰੁਕਾਵਟ ਨਹੀਂ ਪਾ ਸਕਦਾ ਹੈ। ਅਜਿਹੇ ਵਿੱਚ ਇਹ ਪ੍ਰਦਰਸ਼ਨ ਅਦਾਲਤੀ ਹੁਕਮਾਂ ਦੀ ਉਲੰਘਣਾ ਹੈ।

 

 

ਸੁਰੱਖਿਆ ਕਰਮਚਾਰੀ ਤਾਇਨਾਤ

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਤਿੰਨ ਪੱਧਰੀ ਸੁਰੱਖਿਆ ਵਿਵਸਥਾ ਕੀਤੀ ਹੈ। ਇਸ ਵਿੱਚ ਚੰਡੀਗੜ੍ਹ ਪੁਲਿਸ ਦੇ ਜਵਾਨ ਪਹਿਲੀ ਪਰਤ ਵਿੱਚ ਤਾਇਨਾਤ ਹੋਣਗੇ। ਚੰਡੀਗੜ੍ਹ ਪੁਲਿਸ ਦੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਦੂਜੀ ਪਰਤ ਵਿੱਚ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੇ ਨਾਲ ਵਜਰਾ ਵਾਹਨ ਅਤੇ ਜਲ ਤੋਪਾਂ ਵੀ ਤਾਇਨਾਤ ਰਹਿਣਗੀਆਂ। ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨੂੰ ਤੀਜੀ ਪਰਤ ਵਿੱਚ ਤਾਇਨਾਤ ਕੀਤਾ ਜਾਵੇਗਾ।

Tags :

Recent News