ਪੰਜਾਬ 'ਚ ਤਿੰਨ ਵਿਧਾਨਸਭਾ ਦੀਆਂ ਸੀਟਆਂ ਹੋਈਆਂ ਖਾਲੀ, ਰਾਜਾ ਵੜਿੰਗ ਨੇ ਦਿੱਤਾ ਅਸਤੀਫਾ, ਰੰਧਾਵਾ ਅਤੇ ਚੱਬੇਵਾਲ ਦਾ ਰਿਜਾਇਨ ਹੋਇਆ ਮਨਜੂਰ

ਪੰਜਾਬ ਵਿੱਚ ਵਿਧਾਨਸਭਾ ਦੀਆਂ ਤਿੰਨ ਸੀਟਾਂ ਖਾਲੀ ਹੋਈਆਂ ਹਨ। ਇਨ੍ਹਾਂ ਵਿਧਾਇਕਾਂ ਨੇ ਲੋਕਸਭਾ ਦਾ ਇਲੈਕਸ਼ਨ ਜਿੱਤਿਆ ਹੈ। ਜਿਨ੍ਹਾਂ ਵਿੱਚੋਂ ਹੁਣ ਤੱਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਜ ਕੁਮਾਰ ਚੱਬੇਵਾਲ ਅਸਤੀਫਾ ਦੇ ਚੁੱਕੇ ਹਨ। ਤੇ ਹਾਲੇ ਹੋਰ ਵਿਧਾਇਖਾਂ ਵੱਲੋਂ ਅਸਤੀਫਾ ਦੇਣਾ ਬਾਕੀ ਹੈ। 

Share:

ਪੰਜਾਬ ਨਿਊਜ। ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ‘ਆਪ’ ਆਗੂ ਰਾਜ ਕੁਮਾਰ ਚੱਬੇਵਾਲ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤੇ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਿੰਨਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ ਹਨ।

ਇਸ ਨਾਲ ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਹਨ। ਇਸ ਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦੀ ਹੀ ਅਸਤੀਫਾ ਦੇ ਦੇਣਗੇ। ਕਿਉਂਕਿ ਉਹ ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤੇ ਸਨ। ਵਿਧਾਨ ਸਭਾ ਸਪੀਕਰ ਨੇ ਰਾਜਾ ਵੜਿੰਗ ਨੂੰ ਉਨ੍ਹਾਂ ਦੀ ਨਵੀਂ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ ਕਿਹਾ ਕਿ ਉਹ ਪੰਜਾਬ ਦੇ ਮੁੱਦੇ ਦੇਸ਼ ਦੀ ਪਾਰਲੀਮੈਂਟ ਵਿੱਚ ਉਠਾਉਣ।

ਚਾਰ ਵਿਧਾਇਕ ਜਿੱਤੇ ਸਨ ਚੋਣ 

ਇਸ ਵਾਰ ਕੁੱਲ ਚਾਰ ਵਿਧਾਇਕ ਲੋਕ ਸਭਾ ਚੋਣ ਜਿੱਤੇ ਸਨ। ਇਸ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ 'ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।

20 ਜੂਨ ਤੱਕ ਸਾਰਿਆਂ ਨੂੰ ਦੇਣਾ ਹੋਵੇਗਾ ਅਸਤੀਫਾ 

ਕਾਨੂੰਨੀ ਮਾਹਿਰਾਂ ਮੁਤਾਬਕ ਸੰਸਦ ਮੈਂਬਰ ਚੁਣੇ ਗਏ ਸਾਰੇ ਆਗੂਆਂ ਨੂੰ 20 ਜੂਨ ਤੋਂ ਪਹਿਲਾਂ ਅਸਤੀਫ਼ਾ ਦੇਣਾ ਪਵੇਗਾ। ਕਿਉਂਕਿ ਦੋਵੇਂ ਅਹੁਦਿਆਂ ਨੂੰ ਇੱਕੋ ਸਮੇਂ 'ਤੇ ਨਹੀਂ ਰੱਖਿਆ ਜਾ ਸਕਦਾ। ਜੇਕਰ ਵਿਧਾਇਕ ਨਿਰਧਾਰਿਤ ਸਮੇਂ ਅੰਦਰ ਅਸਤੀਫਾ ਨਹੀਂ ਦਿੰਦਾ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਦੀ ਲੋਕ ਸਭਾ ਸੀਟ ਖਾਲੀ ਮੰਨੀ ਜਾਵੇਗੀ। ਕਿਉਂਕਿ ਇਹ ਲੋਕ 4 ਜੂਨ 2024 ਨੂੰ ਚੋਣ ਜਿੱਤ ਗਏ ਸਨ। ਇਸ ਤੋਂ ਬਾਅਦ, ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਅਸਤੀਫ਼ੇ ਦੀ ਪ੍ਰਕਿਰਿਆ ਉਸ ਨੋਟੀਫਿਕੇਸ਼ਨ ਦੇ 14 ਦਿਨਾਂ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ