ਫਿਰੋਜ਼ਪੁਰ ਚ ਤਿੰਨ ਭੈਣ-ਭਰਾਵਾਂ ਦੀ ਮੌਤ, ਕੈਂਟਰ ਨੇ ਬਾਈਕ ਨੂੰ ਮਾਰੀ ਟੱਕਰ, ਮਾਰਕੀਟ ਤੋਂ ਦਵਾਈ ਲੈ ਕੇ ਜਾ ਰਹੇ ਸਨ ਘਰ

ਫਿਰੋਜਪੁਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਤਿੰਨ ਸੱਕੇ ਭੈਣ-ਭਰਾਵਾਂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦਰਅਲਸ ਬਜਾਰੋਂ ਦਵਾਈ ਲੈ ਕੇ ਇਹ ਲੋਕ ਘਰ ਆ ਰਹੇ ਸਨ ਤੇ ਰੱਸਤੇ ਵਿੱਚ ਇੱਕ ਕੈਂਟਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਹੋ ਗਿਆ।

Share:

ਪੰਜਾਬ ਨਿਊਜ। ਫ਼ਿਰੋਜ਼ਪੁਰ ਵਿੱਚ ਅੱਧੀ ਰਾਤ ਨੂੰ ਵਾਪਰੇ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਅਧੀਨ ਪੈਂਦੇ ਜੰਗਲਵਾਲਾ ਨੇੜੇ ਵਾਪਰਿਆ। ਇਸ ਹਾਦਸੇ 'ਚ ਬਾਈਕ ਸਵਾਰ ਦੋ ਭੈਣ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਕੈਂਟਰ ਚਾਲਕ ਕੈਂਟਰ ਛੱਡ ਕੇ ਭੱਜ ਗਿਆ।

ਇਸ ਤੋਂ ਬਾਅਦ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਕਈ ਘੰਟੇ ਫ਼ਿਰੋਜ਼ਪੁਰ ਫ਼ਾਜ਼ਲਿਕਾ ਹਾਈਵੇ 'ਤੇ ਲੰਮਾ ਜਾਮ ਲੱਗਾ ਰਿਹਾ | ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਸ਼ਾਂਤ ਕਰਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਭੇਜ ਦਿੱਤਾ ਹੈ। ਮ੍ਰਿਤਕ ਤਿੰਨੇ ਭੈਣ-ਭਰਾ ਪਿੰਡ ਪੁਰਾ ਵਾਲਾ ਦੇ ਵਸਨੀਕ ਹਨ ਅਤੇ ਮੋਟਰਸਾਈਕਲ 'ਤੇ ਘਰੋਂ ਦਵਾਈ ਲੈਣ ਆਏ ਸਨ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਦਾ ਹਾਦਸਾ ਹੋ ਗਿਆ, ਜਿਸ 'ਚ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ

Tags :