ਨਹਿਰ 'ਚ ਕਾਰ ਡਿੱਗਣ ਕਾਰਨ ਤਰਨਤਾਰਨ ਦੇ ਦੋ ਪਟਵਾਰੀਆਂ ਦੀ ਮੌਤ, ਪੱਟੀ ਤਹਿਸੀਲ ਕਰਦੇ ਸਨ ਨੌਕਰੀ

ਤਰਨਤਾਰਨ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਤੇ ਹਰਿਕੇਵਲੀ ਤੋਂ ਕਾਰ ਵਿੱਚ ਆ ਰਹੇ ਦੋ ਨੌਜਵਾਨਾਂ ਦੀ ਕਾਰ ਨਹਿਰ ਵਿੱਚ ਡੁੱਬ ਗਈ। ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ। ਪੜਤਾਲ ਕੀਤੀ ਤਾਂ ਪਤਾ ਚੱਲਿਆ ਦੋਹੇਂ ਮੂਲਰੂਪ ਵਿੱਚ ਪਟਾਵਾਰੀ ਸਨ ਜਿਹੜੇ ਕਿ ਪੱਟੀ ਤਹਿਸੀਲ ਵਿੱਚ ਨੌਕਰੀ ਕਰਦੇ ਸਨ। 

Share:

ਪੰਜਾਬ ਨਿਊਜ। ਤਰਨਤਾਰਨ ਅਧੀਨ ਪੈਂਦੇ ਪਿੰਡ ਕੱਚਾ ਪੱਕਾ ਦੀਆਂ ਨਹਿਰਾਂ ਵਿੱਚ ਵਾਪਰੇ ਹਾਦਸੇ ਦੌਰਾਨ ਇੱਕ ਕਾਰ ਨਹਿਰ ਵਿੱਚ ਡਿੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਨੌਜਵਾਨ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਛਾਣ ਰਣਜੋਧ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ, ਜੋ ਕਿ ਮੌਜੂਦਾ ਪਟਵਾਰੀ ਸਨ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਬੀਤੀ ਰਾਤ ਹਰੀਕੇਵਾਲੀ ਵੱਲੋਂ ਆ ਰਹੇ ਦੋ ਨੌਜਵਾਨਾਂ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਥਾਣਾ ਸਦਰ ਨੇੜੇ ਨਹਿਰ ਵਿੱਚ ਜਾ ਡਿੱਗੀ। ਜਿਸ ਕਾਰਨ ਗੱਡੀ ਤੇਜ਼ ਪਾਣੀ ਹੋਣ ਕਾਰਨ ਨਹਿਰ ਵਿੱਚ ਡੁੱਬ ਗਈ ਅਤੇ ਗੱਡੀ ਵਿੱਚ ਮੌਜੂਦ ਦੋਵੇਂ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ।

ਪਟਵਾਰੀ ਹਰਜਿੰਦਰ ਸਿੰਘ ਦਾ 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਇਸ ਦੁਖਦਾਈ ਖ਼ਬਰ ਕਾਰਨ ਪੂਰੇ ਇਲਾਕੇ ਅਤੇ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਸ਼ਰੀਕ ਹੋਣ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ। ਦੱਸ ਦੇਈਏ ਕਿ ਮ੍ਰਿਤਕ ਪਟਵਾਰੀ ਹਰਜਿੰਦਰ ਸਿੰਘ ਦਾ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਪਿੱਛੇ ਪਤਨੀ ਅਤੇ ਮਾਂ ਨੂੰ ਛੱਡ ਗਿਆ ਹੈ। ਇਸ ਦੌਰਾਨ ਪਟਵਾਰੀ ਰਣਜੋਧ ਸਿੰਘ ਆਪਣੇ ਪਿੱਛੇ ਇੱਕ ਭਰਾ, ਮਾਤਾ ਅਤੇ ਚਾਚਾ ਛੱਡ ਗਿਆ ਹੈ।

ਇਹ ਵੀ ਪੜ੍ਹੋ

Tags :