Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਦਾ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਕਮਾਂਡ

ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਪਿਛਲੇ 5 ਸਾਲਾਂ ਤੋਂ ਸਰਪੰਚ ਹਨ। ਉਸ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਚੁਣ ਲਿਆ ਹੈ। ਪਰਮਪਾਲ ਕਾਨੂੰਨ ਦਾ ਵਿਦਿਆਰਥੀ ਹੈ। ਉਸ ਦਾ ਕਹਿਣਾ ਹੈ ਕਿ ਉਹ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।

Share:

ਪੰਜਾਬ ਨਿਊਜ। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਨਾਮਜ਼ਦਗੀ ਪ੍ਰਕਿਰਿਆ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਈ ਹੈ। ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਚੱਕ ਕਿਸ਼ਨਾ ਅਤੇ ਗ੍ਰਾਮ ਪੰਚਾਇਤ ਰਸੂਲਪੁਰ ਦੇ ਲੋਕਾਂ ਨੇ ਸਰਬਸੰਮਤੀ ਨਾਲ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਨੂੰ ਸਰਪੰਚ ਬਣਾਇਆ ਹੈ।

ਮੋਗਾ ਜ਼ਿਲ੍ਹੇ ਦਾ ਇਹ ਪਹਿਲਾ ਪਿੰਡ ਹੈ ਜਿਸ ਵਿੱਚ ਸਰਪੰਚ ਚੁਣਿਆ ਗਿਆ ਹੈ। ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਪਿਛਲੇ 5 ਸਾਲਾਂ ਤੋਂ ਸਰਪੰਚ ਹਨ। ਉਸ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਚੁਣ ਲਿਆ ਹੈ। ਪਰਮਪਾਲ ਕਾਨੂੰਨ ਦਾ ਵਿਦਿਆਰਥੀ ਹੈ। ਉਸ ਦਾ ਕਹਿਣਾ ਹੈ ਕਿ ਉਹ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।

ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਵੀ ਅੱਗੇ ਲਿਜਾਇਆ ਜਾਵੇਗਾ। ਨੌਜਵਾਨਾਂ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਵਾਂਗੇ ਅਤੇ ਪਿੰਡਾਂ ਵਿੱਚ ਪੀਣ ਵਾਲੇ ਮਾੜੇ ਪਾਣੀ, ਜਿਸ ਨਾਲ ਕੈਂਸਰ ਵੱਧ ਰਿਹਾ ਹੈ, ਨਾਲ ਨਜਿੱਠਣ ਲਈ ਹੋਰ ਬੋਰ ਕਰਵਾ ਕੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਵਾਂਗੇ ਅਤੇ ਹਮੇਸ਼ਾ ਲੋਕਾਂ ਦੇ ਨਾਲ ਖੜੇ ਰਹਾਂਗੇ।

ਇਹ ਵੀ ਪੜ੍ਹੋ