menu-icon
Punjabi Story Line
Independence Day 2026
  • Home
  • News
  • Punjab
  • ਚੰਡੀਗੜ੍ਹ 'ਚ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਹੰਗਾਮਾ, ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤਾ ਲਾਠੀਚਾਰਜ

ਚੰਡੀਗੜ੍ਹ 'ਚ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਹੰਗਾਮਾ, ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤਾ ਲਾਠੀਚਾਰਜ

ਚੰਡੀਗੜ੍ਹ ਵਿੱਚ ਸ਼ਨੀਵਾਰ ਨੂੰ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਹੌਲ ਤਣਾਅਪੂਰਨ ਹੋ ਗਿਆ। ਕੌਮੀ ਇਨਸਾਫ਼ ਮੋਰਚੇ ਨਾਲ ਜੁੜੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ।ਦੂਜੇ ਪਾਸੇ ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ।

Date Updated Last Updated : 15 August 2026, 04:41 PM IST
Share:

ਚੰਡੀਗੜ੍ਹ: ਆਜ਼ਾਦੀ ਦਿਵਸ ਦੇ ਮੌਕੇ 'ਤੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਹੌਲ ਕਾਫੀ ਤਣਾਅਪੂਰਣ ਹੋ ਗਿਆ। ਕੌਮੀ ਇਨਸਾਫ ਮੋਰਚਾ ਨੇ ਲੰਬੇ ਸਮੇਂ ਤੋਂ ਸਿੱਖ ਕੈਦੀਆਂ ਦੀ ਮੰਗ ਲਈ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕੀਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ ਅਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਇਸ ਦੌਰਾਨ ਸਾਬਕਾ ਸੰਸਦ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਾਨ ਜਖ਼ਮੀ ਮਰੀਜ਼ ਦਾ ਰੂਪ ਧਾਰ ਕੇ ਰਾਜ ਭਵਨ ਪਹੁੰਚੇ, ਜਿਨ੍ਹਾਂ ਨੂੰ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ।

ਕਰੀਬ ਤਿੰਨ ਸਾਲਾਂ ਤੋਂ ਚੱਲ ਰਿਹਾ ਹੈ ਧਰਨਾ

ਕੌਮੀ ਇਨਸਾਫ਼ ਮੋਰਚਾ ਪਿਛਲੇ ਲਗਭਗ ਤਿੰਨ ਸਾਲਾਂ ਤੋਂ ਮੋਹਾਲੀ-ਚੰਡੀਗੜ੍ਹ ਸਰਹੱਦ ਨੇੜੇ ਧਰਨਾ ਦੇ ਰਿਹਾ ਹੈ। ਮੋਰਚੇ ਨਾਲ ਜੁੜੇ ਸੰਗਠਨਾਂ ਦੀ ਮੁੱਖ ਮੰਗ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਹੈ। ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਰਾਜ ਭਵਨ ਵੱਲ ਜਾਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਤਣਾਅ ਵਧ ਗਿਆ। ਪੁਲਿਸ ਨੇ ਪਹਿਲਾਂ ਬੈਰੀਕੇਡ ਲਗਾ ਕੇ ਰਸਤਾ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਪਾਰ ਕਰਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਭੀੜ ਨੂੰ ਪਿੱਛੇ ਧੱਕਣ ਲਈ ਵਾਟਰ ਕੈਨਨ ਚਲਾਏ। ਇਸ ਤੋਂ ਬਾਅਦ ਅੱਥਰੂ ਗੈਸ ਦੇ ਗੋਲੇ ਛੱਡੇ। ਦੂਜੇ ਪਾਸੇ, ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ।

ਮਰੀਜ਼ ਦਾ ਭੇਸ ਬਣਾ ਕੇ ਰਾਜ ਭਵਨ ਨੇੜੇ ਪਹੁੰਚੇ ਸਿਮਰਨਜੀਤ ਸਿੰਘ ਮਾਨ

ਇਸ ਦੌਰਾਨ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਮਰਨਜੀਤ ਸਿੰਘ ਮਾਨ ਵੀ  ਮਰੀਜ਼ ਦਾ ਭੇਸ ਬਣਾ ਕੇ ਰਾਜ ਭਵਨ ਨੇੜੇ ਪਹੁੰਚੇ। ਉਨ੍ਹਾਂ ਨੇ ਚਿਹਰੇ 'ਤੇ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਮੌਕੇ 'ਤੇ ਤਾਇਨਾਤ ਪੁਲਿਸ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਗੱਡੀ ਰੋਕ ਕੇ ਜਾਂਚ ਕੀਤੀ ਤਾਂ ਮਾਨ ਦੀ ਪਛਾਣ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਕਿਹੜੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਹੋ ਰਹੀ?

ਪ੍ਰਦਰਸ਼ਨਕਾਰੀਆਂ ਵੱਲੋਂ ਜਿਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਦੇਵਿੰਦਰਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੇੜਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਦੇ ਨਾਮ ਸ਼ਾਮਲ ਹਨ। ਸੰਗਠਨਾਂ ਦਾ ਦਾਅਵਾ ਹੈ ਕਿ ਇਨ੍ਹਾਂ ਵਿੱਚੋਂ ਕਈ ਕੈਦੀ ਆਪਣੀਆਂ ਨਿਰਧਾਰਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਕਈਆਂ ਦੀ ਹਾਲਤ ਠੀਕ ਨਹੀ ਹੈ, ਅਜਿਹੇ 'ਚ ਉਨ੍ਹਾਂ ਦੀ ਰਿਹਾਈ ਕੀਤੀ ਜਾਣੀ ਚਾਹੀਦੀ ਹੈ। 

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਰਾਜ ਭਵਨ ਵੱਲ ਜਾਣਾ ਚਾਹੁੰਦੇ ਸਨ। ਦੂਜੇ ਪਾਸੇ, ਪੁਲਿਸ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ।

Tags :

Recent News