menu-icon
Punjabi Story Line
  • Home
  • News
  • Punjab
  • ਵਿਧਾਨ ਸਭਾ ਸਪੀਕਰ ਨੇ ਡੱਲੇਵਾਲ ਦੀ ਸਿਹਤ 'ਤੇ ਪ੍ਰਗਟਾਈ ਚਿੰਤਾ, ਕਿਹਾ- ਕਿਸਾਨਾਂ ਦੀ ਮੰਗਾਂ ਜ਼ਾਇਜ਼

ਵਿਧਾਨ ਸਭਾ ਸਪੀਕਰ ਨੇ ਡੱਲੇਵਾਲ ਦੀ ਸਿਹਤ 'ਤੇ ਪ੍ਰਗਟਾਈ ਚਿੰਤਾ, ਕਿਹਾ- ਕਿਸਾਨਾਂ ਦੀ ਮੰਗਾਂ ਜ਼ਾਇਜ਼

ਕੇਂਦਰ ਸਰਕਾਰ ਨੂੰ ਉਨ੍ਹਾਂ ਨਾਲ ਸਾਰਥਕ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਸਮੇਤ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।

Date Updated Last Updated : 13 December 2024, 09:26 AM IST
Share:

ਪੰਜਾਬ ਨਿਊਜ਼। ਐੱਮਐੱਸਪੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ 10 ਮਹੀਨਿਆਂ ਨੂੰ ਕਿਸਾਨ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਕੋਲੋ ਮੰਗਾਂ ਨੂੰ ਮੰਨਵਾਉਣ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਬੈਠੇ ਹੋਏ ਹਨ। ਡੱਲੇਵਾਲ ਦੀ ਸਿਹਤ ਦਿਨ-ਬਾ-ਦਿਨ ਵਿਗੜ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਫਰੀਦਕੋਟ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੱਲੇਵਾਲ ਨੂੰ ਉਨ੍ਹਾਂ ਦੀ ਭੁੱਖ ਹੜਤਾਲ ਖਤਮ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਸਾਰਥਕ ਗੱਲਬਾਤ ਰਾਹੀਂ ਪੂਰੀਆਂ ਕਰਨ ਲਈ ਮਨਾਵੇ। ਸਪੀਕਰ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕੇਂਦਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮਰਨ ਵਰਤ ’ਤੇ ਬੈਠੇ ਹਨ। ਕੇਂਦਰ ਸਰਕਾਰ ਨੂੰ ਉਨ੍ਹਾਂ ਨਾਲ ਸਾਰਥਕ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਸਮੇਤ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।

ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਜ਼ਰੂਰੀ

ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਡੈੱਡਲਾਕ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਲੱਭਣ। ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਕਿਸਾਨ ਆਪਣੀਆਂ ਜ਼ਾਇਜ਼ ਮੰਗਾਂ ਨੂੰ ਮੰਨਵਾਉਣ ਦੇ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਇੰਨਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।

Recent News