menu-icon
Punjabi Story Line
  • Home
  • News
  • Punjab
  • ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਿਆ ਪੰਚਾਇਤ ਸਕੱਤਰ ਗ੍ਰਿਫਤਾਰ, ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ 

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਿਆ ਪੰਚਾਇਤ ਸਕੱਤਰ ਗ੍ਰਿਫਤਾਰ, ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ 

ਦੋਵਾਂ ਮੁਲਜਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਪੰਚਾਇਤ ਸਕੱਤਰ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Date Updated Last Updated : 18 March 2025, 08:16 PM IST
Share:

ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਹਰਦਿਆਲ ਸਿੰਘ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਲਈ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਗਲੀ ਦੀ ਉਸਾਰੀ ਸਬੰਧੀ ਮੰਗੀ 20 ਹਜਾਰ ਰੂਪਏ ਰਿਸ਼ਵਤ 

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਝੱਲ ਬੀਂਬੜੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਦੋਵਾਂ ਨੇ ਪਿੰਡ ਦੀ ਇੱਕ ਗਲੀ ਦੀ ਉਸਾਰੀ ਸਬੰਧੀ ਲਾਗਤ ਦਾ ਭੁਗਤਾਨ ਕਰਨ ਲਈ ਬੈਂਕ ਚੈੱਕ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ।

ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਕਾਬੂ 

ਉਨਾਂ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜਦਕਿ ਬੀ.ਡੀ.ਪੀ.ਓ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। 

Recent News