menu-icon
Punjabi Story Line
  • Home
  • News
  • Punjab
  • ਤਹਿਸੀਲਦਾਰ ਦੇ ਨਾਂਅ 'ਤੇ ਪੈਸੇ ਮੰਗਦਾ ਪਟਵਾਰੀ ਵਿਜੀਲੈਂਸ ਨੇ ਚੱਕਿਆ 

ਤਹਿਸੀਲਦਾਰ ਦੇ ਨਾਂਅ 'ਤੇ ਪੈਸੇ ਮੰਗਦਾ ਪਟਵਾਰੀ ਵਿਜੀਲੈਂਸ ਨੇ ਚੱਕਿਆ 

ਪੰਜ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਆਇਆ ਅੜਿੱਕੇ। ਪੰਜਾਬ ਵਿਜੀਲੈਂਸ ਬਿਊਰੋ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਜਾਇਦਾਦ ਦੀ ਜਾਂਚ ਵੀ ਕੀਤੀ ਜਾਵੇਗੀ। 

Date Updated Last Updated : 06 December 2023, 09:15 PM IST
Share:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਪਟਵਾਰੀ ਹਰਜੀਤ ਸਿੰਘ ਨੂੰ ਕਾਬੂ ਕੀਤਾ। ਮਾਲ ਹਲਕਾ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿਖੇ ਤਾਇਨਾਤ ਇਹ ਪਟਵਾਰੀ  5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਦੇ ਖਿਲਾਫ ਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ। ਪਿੰਡ ਮਲਕਪੁਰ ਤਹਿਸੀਲ ਡੇਰਾ ਬਾਬਾ ਨਾਨਕ ਦੇ ਵਸਨੀਕ ਮਨਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ  ਕਿ ਉਕਤ ਪਟਵਾਰੀ ਪਹਿਲਾਂ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ 5,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ। ਹੁਣ ਉਕਤ ਇੰਤਕਾਲ ਦੀ ਮਨਜ਼ੂਰੀ ਲੈਣ ਲਈ ਤਹਿਸੀਲਦਾਰ ਦੇ ਨਾਂ 'ਤੇ 5,000 ਰੁਪਏ ਹੋਰ ਮੰਗੇ ਹਨ ਅਤੇ ਉਸ ਨੇ ਗੱਲਬਾਤ ਰਿਕਾਰਡ ਕਰ ਲਈ ਹੈ, ਜਦੋਂ ਪਟਵਾਰੀ ਉਸ ਤੋਂ ਇਹ ਰਿਸ਼ਵਤ ਮੰਗ ਰਿਹਾ ਸੀ।

ਟ੍ਰੈਪ ਲਗਾ ਕੇ ਫੜਿਆ 

ਵਿਜੀਲੈਂਸ ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਦੋਸ਼ਾਂ ਦੀ ਜਾਂਚ ਕੀਤੀ ਹੈ। ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ 'ਚ ਵਿਜੀਲੈਂਸ ਬਿਊਰੋ ਦੇ ਥਾਣਾ ਸਦਰ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਲ ਅਧਿਕਾਰੀ ਦੇ ਖਿਲਾਫ ਰੇਂਜ ਦਰਜ ਕਰ ਕੇ ਉਸ ਨੂੰ ਭਲਕੇ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Recent News