ਪੰਜਾਬ ਵਿਜੀਲੈਂਸ ਬਿਊਰੋ ਨੇ ਐਸਬੀਐਸ ਨਗਰ ਦਾਣਾ ਮੰਡੀ ਵਿੱਚ ਲੇਬਰ ਕਾਰਟੇਜ, ਢੋਆ ਢੁਆਈ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਹੇਰਾਫੇਰੀ ਕਰਨ ਦੇ ਮਾਮਲੇ ਚ ਭਗੌੜੇ ਅਜੈਪਾਲ ਸਿੰਘ ਵਾਸੀ ਊਧਨਵਾਲ, ਐਸਬੀਐਸ ਨਗਰ ਨੇ ਵਿਜੀਲੈਂਸ ਅੱਗੇ ਆਤਮ ਸਮਰਪਣ ਕੀਤਾ। ਮੁਲਜ਼ਮ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਮਿਲ ਕੇ ਧੋਖਾਧੜੀ ਕੀਤੀ ਸੀ। ਇਸਤੋਂ ਪਹਿਲਾਂ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ ਕੇ ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਸਮੇਤ ਠੇਕੇਦਾਰ ਤੇਲੀ ਰਾਮ, ਯਸ਼ਪਾਲ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ।