ਨਸ਼ਿਆਂ ਨੂੰ ਖਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ, ਚੀਮਾ ਬੋਲੇ- ਨਸ਼ਾ ਵੇਚਣਾ ਨਾ ਛੱਡਿਆ ਤਾਂ ਛੱਡਣਾ ਪਵੇਗਾ ਪੰਜਾਬ

ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਪੈਸੇ ਨਾਲ ਬਣੇ ਮਕਾਨਾਂ ਨੂੰ ਤੋੜਨ ਦੇ ਨਾਲ ਨਾਲ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਜੇਕਰ ਇਕੱਲੇ ਜ਼ਿਲ੍ਹਾ ਸੰਗਰੂਰ ਦੀ ਹੀ ਗੱਲ ਕਰੀ ਜਾਵੇ ਤਾਂ ਹੁਣ ਤੱਕ ਐਨ ਡੀ ਪੀ ਐਸ ਤਹਿਤ 240 ਕੇਸ ਦਰਜ ਹੋਏ ਹਨ ਅਤੇ 332 ਗ੍ਰਿਫਤਾਰੀਆਂ ਹੋਈਆਂ ਹਨ, ਇਨ੍ਹਾਂ ਤੋਂ ਇਲਾਵਾ ਲਗਭਗ 9.20 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ

Share:

ਪੰਜਾਬ ਦੇ ਵਿੱਤ ਮੰਤਰੀ ਅਤੇ "ਯੁੱਧ ਨਸ਼ਿਆਂ ਵਿਰੁੱਧ" ਕੈਬਿਨਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੈਲੇਸ ਵਿੱਚ ਕਰਵਾਈ ਗਈ ਵਿਲੇਜ਼ ਡਿਫੈਂਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜ ਨਸ਼ਿਆਂ ਖਿਲਾਫ ਜੰਗ ਲੜ੍ਹ ਰਿਹਾ ਹੈ ਅਤੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਨਸ਼ਾ ਵੇਚਣਾ ਨਾ ਛੱਡਿਆ ਤਾਂ ਉਨ੍ਹਾਂ ਨੂੰ ਪੰਜਾਬ ਛੱਡਣਾ ਪਵੇਗਾ।

ਐਨ ਡੀ ਪੀ ਐਸ ਤਹਿਤ 240 ਕੇਸ ਦਰਜ

ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਪੈਸੇ ਨਾਲ ਬਣੇ ਮਕਾਨਾਂ ਨੂੰ ਤੋੜਨ ਦੇ ਨਾਲ ਨਾਲ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਜੇਕਰ ਇਕੱਲੇ ਜ਼ਿਲ੍ਹਾ ਸੰਗਰੂਰ ਦੀ ਹੀ ਗੱਲ ਕਰੀ ਜਾਵੇ ਤਾਂ ਹੁਣ ਤੱਕ ਐਨ ਡੀ ਪੀ ਐਸ ਤਹਿਤ 240 ਕੇਸ ਦਰਜ ਹੋਏ ਹਨ ਅਤੇ 332 ਗ੍ਰਿਫਤਾਰੀਆਂ ਹੋਈਆਂ ਹਨ, ਇਨ੍ਹਾਂ ਤੋਂ ਇਲਾਵਾ ਲਗਭਗ 9.20 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਦੇ ਨਾਲ-ਨਾਲ ਸਰਕਾਰ ਨੇ ਪਿੰਡ ਪੱਧਰ ਤੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ) ਅਤੇ ਸ਼ਹਿਰੀ ਪੱਧਰ ਤੇ ਵਾਰਡ ਡਿਫੈਂਸ ਕਮੇਟੀਆਂ (ਡਬਲਯੂ.ਡੀ.ਸੀ) ਬਣਾਈਆਂ ਹਨ ਜੋ ਨਸ਼ਿਆਂ ਦੇ ਖ਼ਿਲਾਫ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਕਮੇਟੀਆਂ ਦੇ ਮੈਂਬਰ ਆਪਣੇ-ਆਪਣੇ ਖੇਤਰਾਂ ਵਿੱਚ ਸਖਤ ਨਿਗਰਾਨੀ ਰੱਖਣਗੇ ਅਤੇ ਕਿਸੇ ਵੀ ਨਸ਼ੇ ਨਾਲ ਜੁੜੀ ਜਾਣਕਾਰੀ ਤੁਰੰਤ ਪੁਲਿਸ ਜਾਂ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਦੇਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਮੈਂਬਰ ਨਸ਼ਾ ਆਦੀ ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਲਈ ਭੇਜਣ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਸਮਾਜ ਨਾਲ ਜੋੜਨ ਵਿੱਚ ਵੀ ਮਦਦ ਕਰਨਗੇ।

ਨਸ਼ਾ ਤਸੱਕਰਾਂ ਦੇ 60 ਘਰ ਢਾਹੇ

ਇਸ ਦੌਰਾਨ, ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵੀ ਵੀ.ਡੀ.ਸੀ ਅਤੇ ਡਬਲਯੂ.ਡੀ.ਸੀ ਮੈਂਬਰਾਂ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਾ ਤਸਕਰੀ ਨੂੰ ਪੰਜਾਬ ਤੋਂ ਖਤਮ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਹੱਦਾਂ 'ਤੇ ਡਰੋਨ ਰਾਹੀਂ ਆਉਣ ਵਾਲੀਆਂ ਨਸ਼ਿਆਂ ਦੀਆਂ ਖੇਪਾਂ ਨੂੰ ਲੈਣ ਲਈ ਕੋਈ ਵੀ ਨਹੀਂ ਬਚਿਆ ਕਿਉਂਕਿ ਨਸ਼ਾ ਤਸਕਰ ਆਪਣੇ ਘਰਾਂ 'ਤੇ ਤਾਲੇ ਲਾ ਕੇ ਹੋਰ ਰਾਜਾਂ ਵੱਲ ਭੱਜ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਜੇ ਤੱਕ ਲਗਭਗ 60 ਅਜਿਹੇ ਘਰ ਢਾਹੇ ਜਾ ਚੁੱਕੇ ਹਨ ਜੋ ਨਸ਼ਿਆਂ ਦੇ ਪੈਸੇ ਨਾਲ ਬਣਾਏ ਗਏ ਸਨ।

ਇਹ ਵੀ ਪੜ੍ਹੋ

Tags :