menu-icon
Punjabi Story Line
  • Home
  • News
  • Punjab
  • ਵਿਵੇਕ ਪ੍ਰਤਾਪ ਸਿੰਘ ਪੰਜਾਬ ਰਾਜਪਾਲ ਦੇ ਨਵੇਂ ਪ੍ਰਮੁੱਖ ਸਕੱਤਰ ਬਣੇ 

ਵਿਵੇਕ ਪ੍ਰਤਾਪ ਸਿੰਘ ਪੰਜਾਬ ਰਾਜਪਾਲ ਦੇ ਨਵੇਂ ਪ੍ਰਮੁੱਖ ਸਕੱਤਰ ਬਣੇ 

ਉਹ 1992 ਬੈਚ ਦੇ ਆਈਏਐਸ ਅਧਿਕਾਰੀ ਹਨ। ਕਈ ਅਹਿਮ ਸਰਕਾਰੀ ਅਹੁਦਿਆਂ 'ਤੇ ਵੀ ਕੰਮ ਕੀਤਾ ਹੈ। ਇਸਤੋਂ ਪਹਿਲਾਂ ਸ਼ਿਵ ਪ੍ਰਸਾਦ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

Date Updated Last Updated : 28 January 2025, 10:33 PM IST
Share:

ਪੰਜਾਬ ਨਿਊਜ਼। ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ। ਉਹ 1992 ਬੈਚ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੇ ਪਹਿਲਾਂ ਵੀ ਕਈ ਅਹਿਮ ਸਰਕਾਰੀ ਅਹੁਦਿਆਂ 'ਤੇ ਵੀ ਕੰਮ ਕੀਤਾ ਹੈ। ਇਸ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ। 

ਸ਼ਿਵ ਪ੍ਰਸਾਦ ਨੇ VRS ਲਈ 
ਇਸਤੋਂ ਪਹਿਲਾਂ ਸ਼ਿਵ ਪ੍ਰਸਾਦ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਹਾਲਾਂਕਿ, ਉਹਨਾਂ ਨੇ ਕੁੱਝ ਦਿਨ ਪਹਿਲਾਂ ਸਵੈ-ਇੱਛਤ ਸੇਵਾਮੁਕਤੀ (VRS) ਲਈ ਅਰਜ਼ੀ ਦਿੱਤੀ ਸੀ। ਸਰਕਾਰ ਨੇ ਉਹਨਾਂ ਦੀ ਅਰਜ਼ੀ ਮਨਜ਼ੂਰ ਕਰ ਲਈ ਸੀ। ਨਾਲ ਹੀ ਉਹਨਾਂ ਦੀ ਫਾਈਲ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ। ਇਸ ਉਪਰੰਤ ਹੁਣ ਵਿਵੇਕ ਪ੍ਰਤਾਪ ਸਿੰਘ ਨੂੰ ਰਾਜਪਾਲ ਦੇ ਪ੍ਰਮੁੱਖ ਸਕੱਤਰ ਦੀ ਜਿੰਮੇਵਾਰੀ ਸੌਂਪੀ ਗਈ ਹੈ। 

Recent News