menu-icon
Punjabi Story Line
  • Home
  • News
  • Punjab
  • ਪੰਜਾਬ ਦੇ 5 ਨਗਰ ਨਿਗਮਾਂ 'ਚ ਵੋਟਿੰਗ, ਪਟਿਆਲਾ 'ਚ ਬੂਥ 'ਤੇ ਹਮਲਾ, BSF ਜਵਾਨ ਸਮੇਤ 2 ਜ਼ਖਮੀ

ਪੰਜਾਬ ਦੇ 5 ਨਗਰ ਨਿਗਮਾਂ 'ਚ ਵੋਟਿੰਗ, ਪਟਿਆਲਾ 'ਚ ਬੂਥ 'ਤੇ ਹਮਲਾ, BSF ਜਵਾਨ ਸਮੇਤ 2 ਜ਼ਖਮੀ

ਅੰਮ੍ਰਿਤਸਰ ਦੇ ਵਾਰਡ 25 ਦੇ ਬੂਥ ਨੰਬਰ 2 ਵਿੱਚ ਅਜੇ ਤੱਕ ਵੋਟਿੰਗ ਸ਼ੁਰੂ ਨਹੀਂ ਹੋਈ ਹੈ। ਇੱਥੇ ਮਸ਼ੀਨ ਖਰਾਬ ਹੋ ਗਈ ਹੈ। ਵਾਰਡ 10 ਡਾਇਮੰਡ ਐਵੇਨਿਊ ਵਿੱਚ ਈਵੀਐਮ ਖ਼ਰਾਬੀ ਕਾਰਨ ਵੋਟਿੰਗ ਦੇਰੀ ਨਾਲ ਸ਼ੁਰੂ ਹੋਈ ਹੈ।

Date Updated Last Updated : 21 December 2024, 09:06 AM IST
Share:

Municipal Corporations Election: ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਪਟਿਆਲਾ ਵਿੱਚ ਭਾਜਪਾ ਆਗੂ ਜੈਇੰਦਰ ਕੌਰ ਨੇ ਕਿਹਾ ਕਿ ਬਾਹਰੋਂ ਆਏ ਲੋਕਾਂ ਨੇ ਸਾਡੇ ਬੂਥ ’ਤੇ ਇੱਟਾਂ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਬੀਐੱਫਐੱਸ ਜਵਾਨ ਸਮੇਤ ਦੋ ਲੋਕ ਜ਼ਖ਼ਮੀ ਹੋ ਗਏ।

ਅੰਮ੍ਰਿਤਸਰ ਦੇ ਵਾਰਡ 25 ਦੇ ਬੂਥ ਨੰਬਰ 2 ਵਿੱਚ ਅਜੇ ਤੱਕ ਵੋਟਿੰਗ ਸ਼ੁਰੂ ਨਹੀਂ ਹੋਈ ਹੈ। ਇੱਥੇ ਮਸ਼ੀਨ ਖਰਾਬ ਹੋ ਗਈ ਹੈ। ਵਾਰਡ 10 ਡਾਇਮੰਡ ਐਵੇਨਿਊ ਵਿੱਚ ਈਵੀਐਮ ਖ਼ਰਾਬੀ ਕਾਰਨ ਵੋਟਿੰਗ ਦੇਰੀ ਨਾਲ ਸ਼ੁਰੂ ਹੋਈ ਹੈ। ਪਟਿਆਲਾ ਦੇ 7 ਵਾਰਡਾਂ ਅਤੇ ਮੋਗਾ ਦੇ 8 ਵਾਰਡਾਂ ਵਿੱਚ ਚੋਣਾਂ ਨਹੀਂ ਹੋ ਰਹੀਆਂ ਹਨ। ਇੱਥੇ ਨਾਮਜ਼ਦਗੀ ਦੌਰਾਨ ਹੰਗਾਮਾ ਹੋਇਆ। ਜਿਸ ਕਾਰਨ ਹਾਈਕੋਰਟ ਦੇ ਹੁਕਮਾਂ 'ਤੇ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਇੱਥੇ 44 ਨਗਰ ਕੌਂਸਲਾਂ ਵਿੱਚ ਵੀ ਵੋਟਿੰਗ ਸ਼ੁਰੂ ਹੋ ਗਈ ਹੈ। ਨਗਰ ਨਿਗਮਾਂ ਦੇ 368 ਵਾਰਡਾਂ ਅਤੇ ਨਗਰ ਕੌਂਸਲਾਂ ਦੇ 598 ਵਾਰਡਾਂ ਵਿੱਚ ਵੋਟਾਂ ਪਾਉਣ ਲਈ 1609 ਪੋਲਿੰਗ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ 3809 ਪੋਲਿੰਗ ਬੂਥ ਹਨ। ਜਿਨ੍ਹਾਂ ਨਿਗਮਾਂ 'ਚ ਵੋਟਿੰਗ ਹੋ ਰਹੀ ਹੈ, ਉਨ੍ਹਾਂ 'ਚ ਕਾਂਗਰਸ ਦੇ 4 ਅਤੇ ਭਾਜਪਾ ਦੇ 1 ਮੇਅਰ ਸਨ। ਹਾਲਾਂਕਿ ਹੁਣ ਦੋ ਮੇਅਰ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ ਅਤੇ ਕਾਂਗਰਸ ਵਿੱਚੋਂ ਇੱਕ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।

Tags :

Recent News