ਵੜਿੰਗ ਹੀ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਰਾਜਾ, ਦਿੱਲੀ ਮੀਟਿੰਗ ਦੌੌਰਾਨ ਨਹੀਂ ਕੋਈ ਬਦਲਾਅ

ਇਸ ਤਰ੍ਹਾਂ ਦੀ ਕੋਈ ਵੀ ਗੱਲ ਮੀਟਿੰਗ ਦੌਰਾਨ ਨਹੀਂ ਹੋਈ। ਜਿਸਦੇ ਚੱਲਦਿਆਂ ਸਾਫ ਹੈ ਕਿ ਹਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਕਾਂਗਰਸ ਦੇ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਸੰਭਾਲਣਗੇ। 

Courtesy: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਪ੍ਰੈਸ ਕਾਨਫਰੰਸ ਕੀਤੀ

Share:

ਕਾਂਗਰਸ ਦੀ ਦਿੱਲੀ ਵਿਖੇ ਸੱਦੀ ਅਹਿਮ ਮੀਟਿੰਗ ਤੋਂ ਪਹਿਲਾਂ ਚਰਚਾਵਾਂ ਸੀ ਕਿ ਅੱਜ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਿਆ ਜਾਵੇਗਾ ਤੇ ਹੋਰ ਵੀ ਵੱਡੇ ਬਦਲਾਅ ਹੋ ਸਕਦੇ ਹਨ। ਪ੍ਰੰਤੂ ਮੀਟਿੰਗ ਦੀ ਸਮਾਪਤੀ ਮਗਰੋਂ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ ਪ੍ਰੈਸ ਕਾਨਫਰੰਸ ਦੇ ਨਾਲ ਹੀ ਇਹਨਾਂ ਚਰਚਾਵਾਂ ਨੂੰ ਵਿਰਾਮ ਮਿਲਿਆ। ਇਸ ਤਰ੍ਹਾਂ ਦੀ ਕੋਈ ਵੀ ਗੱਲ ਮੀਟਿੰਗ ਦੌਰਾਨ ਨਹੀਂ ਹੋਈ। ਜਿਸਦੇ ਚੱਲਦਿਆਂ ਸਾਫ ਹੈ ਕਿ ਹਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਕਾਂਗਰਸ ਦੇ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਸੰਭਾਲਣਗੇ। 

5 ਘੰਟੇ ਚੱਲੀ ਮੀਟਿੰਗ, ਅਹਿਮ ਵਿਚਾਰਾਂ ਹੋਈਆਂ

ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਮਗਰੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਬਿਆਨ ਸਾਹਮਣੇ ਆਇਆ। ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਏਜੰਡਾ ਤੈਅ ਕਰਾਂਗੇ।  ਉਨ੍ਹਾਂ ਕਿਹਾ ਕਿ ਬੂਥ ਲੈਵਲ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ। ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਲਈ ਤਿਆਰੀਆਂ ਕੀਤੀਆਂ ਜਾਣਗੀਆਂ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਦਲਿਤਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਦਿੱਲੀ ’ਚ 5 ਘੰਟੇ ਚੱਲੀ ਮੀਟਿੰਗ ਵਿਚ ਪੰਜਾਬ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ