ਦੇਸ਼ ਅਤੇ ਵਿਦੇਸ਼ ਵਿੱਚ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਤੇ ਛਾਉਣ ਲਈ ਤਿਆਰ ਹੈ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕਰ ਚੁੱਕੇ ਹਨ।
ਮਾਂ ਚਰਨ ਕੌਰ ਨੇ ਦਿੱਤਾ ਸੁਨੇਹਾ
ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- ਆ ਗਿਆ ਮੇਰਾ ਬੱਬਰ ਸ਼ੇਰ ਤੇ ਤੁਹਾਡਾ ਭਰਾ। ਇਸ ਨੂੰ ਪਿੱਛੇ ਧੱਕਣਾ ਆਸਾਨ ਨਹੀਂ ਹੈ, ਬਿਹਤਰ ਹੋਵਾਗਾ ਰਸਤਾ ਸਾਫ਼ ਕਰ ਦੋ। ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵੱਲੋਂ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਅਤੇ ਗੀਤ ਵਾਚ ਆਊਟ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟ੍ਰੋਲ ਕੀਤਾ ਜਾਣਾ ਸ਼ੁਰੂ ਹੋ ਗਿਆ ਹੈ।
ਮੌਤ ਤੋਂ ਬਾਅਦ ਹੋ ਚੁੱਕੇ 4 ਗੀਤ ਰਿਲੀਜ਼
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਮੂਸੇਵਾਲਾ ਨੇ ਇਹ ਗੀਤ ਮਹਾਰਾਜਾ ਰਣਜੀਤ ਸਿੰਘ ਦੇ ਸੈਨਾਪਤੀ ਹਰੀ ਸਿੰਘ ਨਲਵਾ ਨੂੰ ਸਮਰਪਿਤ ਕੀਤਾ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ