Weather Update: ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ 'ਚ ਇਸ ਹਫਤੇ ਦੋ ਵਾਰ ਦੇਖਣ ਨੂੰ ਮਿਲੇਗਾ। ਜਿਸ ਵਿੱਚੋਂ ਪਹਿਲਾ ਵੈਸਟਰਨ ਡਿਸਟਰਬੈਂਸ ਅੱਜ ਸਰਗਰਮ ਹੋ ਗਿਆ ਹੈ। ਜਿਸ ਕਾਰਨ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਸਰਾ ਪੱਛਮੀ ਗੜਬੜੀ 13 ਅਪ੍ਰੈਲ ਨੂੰ ਪੰਜਾਬ ਨਾਲ ਟਕਰਾਏਗੀ। ਜਿਸ ਕਾਰਨ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਜਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਅਤੇ ਗੁਰਦਾਸਪੁਰ 'ਚ ਸਵੇਰੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।
13-14 ਨੂੰ ਔਰੇਂਜ ਅਲਰਟ
ਦੂਜਾ ਵੈਸਟਰਨ ਡਿਸਟਰਬੈਂਸ 13 ਅਪ੍ਰੈਲ ਤੋਂ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਦੋ ਦਿਨ ਤੱਕ ਰਹਿਣ ਵਾਲਾ ਹੈ। 13 ਅਤੇ 14 ਤਰੀਕ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਤਾਪਮਾਨ 'ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।