menu-icon
Punjabi Story Line
  • Home
  • News
  • Punjab
  • ਅੱਜ ਪੰਜਾਬ 'ਚ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ

ਅੱਜ ਪੰਜਾਬ 'ਚ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਤੇਜ਼ ਹਵਾਵਾਂ, ਝੱਖੜ ਅਤੇ ਬਿਜਲੀ ਡਿੱਗਣ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਬਿਜਲੀ ਦੀ ਗਰਜ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।  

Date Updated Last Updated : 19 June 2026, 08:41 AM IST
Share:

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਭਿਆਨਕ ਗਰਮੀ ਦੇ ਵਿੱਚ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਤੇਜ਼ ਹਵਾਵਾਂ, ਝੱਖੜ ਅਤੇ ਬਿਜਲੀ ਡਿੱਗਣ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ, ਲੇਕਿਨ ਤੇਜ਼ ਹਵਾਵਾਂ ਤੇ ਹਨੇਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਧਾ ਸਕਦੀਆਂ ਹਨ। 

ਪੰਜਾਬ ਦੇ ਕਈ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਅੱਜ ਬਿਜਲੀ ਦੀ ਗਰਜ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। 


ਬਠਿੰਡਾ ਰਿਹਾ ਸਭ ਤੋਂ ਗਰਮ
ਉੱਥੇ ਹੀ, ਵੀਰਵਾਰ ਦਾ ਦਿਨ ਕਾਫ਼ੀ ਗਰਮ ਰਿਹਾ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਬੁੱਧਵਾਰ ਦੇ ਮੁਕਾਬਲੇ 1.2 ਡਿਗਰੀ ਵਧਿਆ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ। 


22 ਜੂਨ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਿਕ, ਪੱਛਮੀ ਗੜਬੜ ਅਤੇ ਦੱਖਣੀ ਪੰਜਾਬ ਵਿੱਚ ਇੱਕ ਚੱਕਰਵਾਤੀ ਪ੍ਰਣਾਲੀ ਕਾਰਨ ਪੰਜਾਬ ਵਿੱਚ ਮੌਸਮ ਸਰਗਰਮ ਰਹਿੰਦਾ ਹੈ। 22 ਜੂਨ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ

20 ਜੂਨ
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ, ਜਿਸਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ।

21 ਜੂਨ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ ਅਤੇ ਮੀਂਹ ਪੈ ਸਕਦਾ ਹੈ।

22 ਜੂਨ
ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਹੈ। 

Recent News