menu-icon
Punjabi Story Line
  • Home
  • News
  • Punjab
  • Weather Report: ਹੀਵ ਵੇਵ ਦਾ ਯੈਲੋ ਅਲਰਟ,ਪੰਜਾਬ ਦੇ 6 ਜ਼ਿਲ੍ਹਿਆਂ ਦਾ ਤਾਪਮਾਨ 40 ਤੋਂ ਪਾਰ, 30 ਤੋਂ ਪੈ ਸਕਦਾ ਹੈ ਮੀਂਹ

Weather Report: ਹੀਵ ਵੇਵ ਦਾ ਯੈਲੋ ਅਲਰਟ,ਪੰਜਾਬ ਦੇ 6 ਜ਼ਿਲ੍ਹਿਆਂ ਦਾ ਤਾਪਮਾਨ 40 ਤੋਂ ਪਾਰ, 30 ਤੋਂ ਪੈ ਸਕਦਾ ਹੈ ਮੀਂਹ

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀਆਂ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਬਣੀ ਰਹੇਗੀ। ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੁਕਤਸਰ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਲਈ 27 ਅਤੇ 28 ਅਪ੍ਰੈਲ ਨੂੰ 'ਬੀ ਅਪਡੇਟ' ਚੇਤਾਵਨੀ ਜਾਰੀ ਕੀਤੀ ਗਈ ਹੈ।

Date Updated Last Updated : 27 April 2025, 07:00 AM IST
Share:

Weather Report: ਪੰਜਾਬ ਵਿੱਚ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਿਲ ਕੀਤਾ ਹੋਇਆ ਹੈ। ਪੰਜਾਬ ਵਿੱਚ ਵੱਧ ਰਹੇ ਗਰਮੀ ਦੇ ਕਹਿਰ ਨੇ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ, ਚੰਡੀਗੜ੍ਹ ਅਨੁਸਾਰ, ਅੱਜ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਪੰਜਾਬ ਦੇ 6 ਜ਼ਿਲ੍ਹੇ ਅਜਿਹੇ ਹਨ ਜਿੱਥੇ ਤਾਪਮਾਨ 40 ਤੋਂ ਪਾਰ ਹੋ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ (ਹਵਾਈ ਅੱਡੇ) ਵਿਖੇ ਦਰਜ ਕੀਤਾ ਗਿਆ, ਜਿੱਥੇ ਪਾਰਾ 43.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਵੱਡੇ ਸ਼ਹਿਰਾਂ ਵਿੱਚ ਇਸ ਤਰ੍ਹਾਂ ਰਿਹਾ ਤਾਪਮਾਨ

ਪਟਿਆਲਾ ਵਿੱਚ ਤਾਪਮਾਨ 42.8°C ਰਿਹਾ ਜਦਕਿ ਲੁਧਿਆਣਾ ਵਿੱਚ 41.3°C ਤਾਪਮਾਨ ਦਰਜ ਕੀਤਾ ਗਿਆ ਉੱਥੇ ਹੀ ਪਠਾਨਕੋਟ ਵਿੱਚ ਵੀ ਤਾਪਮਾਨ 40.5°C ਤੱਕ ਰਿਹੀ। ਜੇਕਰ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਉੱਥੇ ਵੀ ਤਪਮਾਨ ਵਿੱਚ 40.2°C ਤੱਕ ਦਰਜ ਕੀਤਾ ਗਿਆ। ਇਸਤੋਂ ਇਲਾਵਾ ਫਰੀਦਕੋਟ ਵਿੱਚ ਵੀ ਤਾਪਮਾਨ 41.2°C ਦਰਜ ਕੀਤੀ ਗਿਆ।

ਪੰਜਾਬ ਵਿੱਚ ਚੱਲੇਗੀ ਲੂ

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀਆਂ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਬਣੀ ਰਹੇਗੀ। ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੁਕਤਸਰ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਲਈ 27 ਅਤੇ 28 ਅਪ੍ਰੈਲ ਨੂੰ 'ਬੀ ਅਪਡੇਟ' ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ, 29 ਅਪ੍ਰੈਲ ਨੂੰ ਸਥਿਤੀ ਕੁਝ ਹੱਦ ਤੱਕ ਆਮ ਹੋ ਸਕਦੀ ਹੈ, ਪਰ ਦੱਖਣੀ ਜ਼ਿਲ੍ਹਿਆਂ ਵਿੱਚ ਗਰਮੀ ਦਾ ਪ੍ਰਭਾਵ ਅਜੇ ਵੀ ਬਣਿਆ ਰਹੇਗਾ। ਇਸ ਤੋਂ ਇਲਾਵਾ, ਕੁਝ ਉੱਤਰੀ ਜ਼ਿਲ੍ਹਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ, ਜਿੱਥੇ 'ਕੋਈ ਚੇਤਾਵਨੀ ਨਹੀਂ' ਪੱਧਰ ਦਿਖਾਇਆ ਗਿਆ ਹੈ।

30 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ

30 ਅਪ੍ਰੈਲ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਇਨ੍ਹਾਂ ਕੁਝ ਦਿਨਾਂ ਦੌਰਾਨ ਰਾਜ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

Recent News