menu-icon
Punjabi Story Line
  • Home
  • News
  • Punjab
  • Weather Report: ਸੂਬੇ ’ਚ ਅੱਜ ਲੂ ਦਾ ਯੈਲੋ ਅਲਰਟ, 1 ਮਈ ਤੋਂ ਮੀਂਹ ਪੈਣ ਦੀ ਸੰਭਾਵਨਾ

Weather Report: ਸੂਬੇ ’ਚ ਅੱਜ ਲੂ ਦਾ ਯੈਲੋ ਅਲਰਟ, 1 ਮਈ ਤੋਂ ਮੀਂਹ ਪੈਣ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਅਨੁਸਾਰ, ਪੰਜਾਬ 1 ਮਈ, 2025 ਤੱਕ ਗਰਮੀ ਦੀ ਲਹਿਰ ਤੋਂ ਪ੍ਰਭਾਵਿਤ ਹੋਣ ਵਾਲਾ ਹੈ। ਇੰਨਾ ਹੀ ਨਹੀਂ, 1 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ।

Date Updated Last Updated : 28 April 2025, 07:41 AM IST
Share:

Punjab Weather Update: ਪੰਜਾਬ ਵਿੱਚ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹੀਂ ਦਿਨੀਂ ਪੰਜਾਬ ਵਿੱਚ ਗਰਮੀ ਦੀ ਲਹਿਰ ਰਹੇਗੀ। ਅੱਜ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਫਿਰ ਵੀ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

1 ਮਈ ਤੱਕ ਚੱਲੇਗੀ ਗਰਮੀ ਦਾ ਲਹਿਰ

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਅਨੁਸਾਰ, ਪੰਜਾਬ 1 ਮਈ, 2025 ਤੱਕ ਗਰਮੀ ਦੀ ਲਹਿਰ ਤੋਂ ਪ੍ਰਭਾਵਿਤ ਹੋਣ ਵਾਲਾ ਹੈ। ਇੰਨਾ ਹੀ ਨਹੀਂ, 1 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਦੇਖੇ ਜਾ ਸਕਦੇ ਹਨ।

1 ਮਈ ਤੱਕ ਇੰਨਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਅਲਰਟ

• 28 ਅਪ੍ਰੈਲ ਨੂੰ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਆਦਿ ਵਿੱਚ ਮੌਸਮ ਆਮ ਰਹੇਗਾ, ਜਦੋਂ ਕਿ ਦੱਖਣੀ ਜ਼ਿਲ੍ਹਿਆਂ ਜਿਵੇਂ ਕਿ ਫਾਜ਼ਿਲਕਾ, ਬਠਿੰਡਾ, ਫਰੀਦਕੋਟ ਆਦਿ ਵਿੱਚ ਗਰਮੀ ਦੀ ਲਹਿਰ ਬਾਰੇ ਚੇਤਾਵਨੀ ਹੈ।
• 29 ਅਪ੍ਰੈਲ ਨੂੰ ਰਾਜ ਦਾ ਜ਼ਿਆਦਾਤਰ ਹਿੱਸਾ ਪੀਲਾ ਅਲਰਟ ਰਹੇਗਾ।
• 30 ਅਪ੍ਰੈਲ ਨੂੰ ਚੇਤਾਵਨੀ ਜਾਰੀ ਹੈ ਪਰ ਕੁਝ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਹਾਲਾਤ ਸੁਧਰਨ ਦੀ ਸੰਭਾਵਨਾ ਹੈ।
• 1 ਮਈ ਨੂੰ ਅੱਧਾ ਪੰਜਾਬ ਗ੍ਰੀਨ ਜ਼ੋਨ ਵਿੱਚ ਆ ਜਾਵੇਗਾ ਯਾਨੀ ਉੱਥੇ ਕੋਈ ਮੌਸਮ ਦੀ ਚੇਤਾਵਨੀ ਨਹੀਂ ਹੋਵੇਗੀ, ਜਦੋਂ ਕਿ ਕੁਝ ਦੱਖਣੀ ਜ਼ਿਲ੍ਹਿਆਂ ਵਿੱਚ ਚੇਤਾਵਨੀ ਅਜੇ ਵੀ ਲਾਗੂ ਰਹੇਗੀ।

ਅੱਜ ਪੰਜਾਬ ਦੇ ਸ਼ਹਿਰਾਂ ਵਿੱਚ ਮੌਸਮ ਇਸ ਤਰ੍ਹਾਂ ਰਹੇਗਾ

ਅੰਮ੍ਰਿਤਸਰ ਵਿੱਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਤਬਦੀਲੀ ਬਹੁਤ ਘੱਟ ਹੋਵੇਗੀ। ਤਾਪਮਾਨ 19 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ 19 ਤੋਂ 40 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਲੁਧਿਆਣਾ ਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ 21 ਤੋਂ 42 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ਵਿੱਚ ਤਾਪਮਾਨ 19 ਤੋਂ 43 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੋਹਾਲੀ ਵਿੱਚ ਵੀ ਤਾਪਮਾਨ 26 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Recent News