menu-icon
Punjabi Story Line
Independence Day 2026
  • Home
  • News
  • Punjab
  • Weather Update: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ  

Weather Update: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ  

ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ ਅਤੇ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ।

Date Updated Last Updated : 16 August 2026, 12:26 PM IST
Share:

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਕਈ ਦਿਨ੍ਹਾਂ ਤੋਂ ਮਾਨਸੂਨ ਸਰਗਰਮ ਹੈ। ਪਿਛਲੇ ਕਈ ਦਿਨਾਂ ਦੌਰਾਨ ਬਾਰਿਸ਼ ਕਾਰਨ ਸੂਬੇ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਜੇਕਰ ਅੱਜ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ, ਇਸਨੂੰ ਲੈ ਕੇ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤੀ ਹੈ। ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ ਅਤੇ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ।

ਪੰਜਾਬ ਵਿੱਚ ਸ਼ਨੀਵਾਰ ਦੇ ਮੌਸਮ 'ਚ ਆਮ ਦਿਨਾਂ ਨਾਲੋ ਗਿਰਾਵਟ ਦਰਜ ਕੀਤੀ ਗਈ। ਇੱਥੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖੀ ਗਈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਜ਼ਿਲ੍ਹੇ ਵਿੱਚ ਦਰਜ ਕੀਤਾ ਗਿਆ, ਜੋ ਕਿ 36.6 ਡਿਗਰੀ ਸੈਲਸੀਅਸਰ ਰਿਹਾ।

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ, ਮਾਨਸੂਨ ਟ੍ਰਫ ਫਿਰੋਜ਼ਪੁਰ ਵਿੱਚੋਂ ਲੰਘ ਰਿਹਾ ਹੈ, ਜਦੋਂ ਕਿ ਇੱਕ ਪੱਛਮੀ ਗੜਬੜ ਵੀ ਸਰਗਰਮ ਹੈ। ਦੋਵਾਂ ਮੌਸਮ ਪ੍ਰਣਾਲੀਆਂ ਦਾ ਪ੍ਰਭਾਵ ਪੂਰੇ ਪੰਜਾਬ ਵਿੱਚ ਇੱਕੋ ਜਿਹਾ ਨਹੀਂ ਹੈ। ਇਸ ਲਈ ਕੁਝ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ। ਕਈ ਖੇਤਰਾਂ ਵਿੱਚ ਬੱਦਲਵਾਈ ਦੀ ਇੱਕ ਮਿਆਦ ਤੋਂ ਬਾਅਦ, ਮੌਸਮ ਸਾਫ਼ ਹੋ ਰਿਹਾ ਹੈ। 18 ਅਗਸਤ ਨੂੰ ਪੰਜਾਬ ਵਿੱਚ ਭਾਰੀ ਮੀਂਹ ਦੀ ਉਮੀਦ ਹੈ।

ਅੱਜ ਕਿਵੇਂ ਰਹਿਗਾ ਮੌਸਮ?

ਮੌਸਮ ਵਿਭਾਗ ਮੁਤਾਬਕ, ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਰਗੇ ਜ਼ਿਲਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ

ਆਉਣ ਵਾਲੇ ਦਿਨਾਂ ਦਾ ਮੌਸਮ

ਆਉਣ ਵਾਲੇ ਦਿਨਾ ਦੀ ਗੱਲ ਕਰੀਏ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਅਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। 17 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਮੀਂਹ ਦੇ ਨਾਲ ਗਰਜ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

18 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦੇ ਨਾਲ ਬਿਜਲੀ ਚਮਕਣ ਤੇ ਬਦਲ ਗਰਜਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਦੋਂ ਕਿ 19 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ।

  

 

Recent News