menu-icon
Punjabi Story Line
  • Home
  • News
  • Punjab
  • Weather Update: ਫਿਲਹਾਲ ਠੰਢ ਤੋਂ ਰਾਹਤ ਨਹੀਂ,ਹਰਿਆਣਾ ‘ਚ ਧੁੰਦ ਦਾ ਅਲਰਟ,ਪੰਜਾਬ ਦੇ ਕਈ ਜਿਲ੍ਹਿਆਂ ਦਾ ਮੌਸਮ ਖਰਾਬ

Weather Update: ਫਿਲਹਾਲ ਠੰਢ ਤੋਂ ਰਾਹਤ ਨਹੀਂ,ਹਰਿਆਣਾ ‘ਚ ਧੁੰਦ ਦਾ ਅਲਰਟ,ਪੰਜਾਬ ਦੇ ਕਈ ਜਿਲ੍ਹਿਆਂ ਦਾ ਮੌਸਮ ਖਰਾਬ

ਮੌਸਮ ਵਿਭਾਗ ਨੇ ਹਰਿਆਣਾ ਦੇ 17 ਜ਼ਿਲ੍ਹਿਆਂ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖਿਦਾਦਰੀ ਸ਼ਾਮਲ ਹਨ।

Date Updated Last Updated : 14 January 2024, 08:28 AM IST
Share:

ਹਾਈਲਾਈਟਸ

  • ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਤਿੰਨਾਂ ਥਾਵਾਂ 'ਤੇ 2 ਦਿਨਾਂ ਲਈ ਠੰਡ ਦਾ ਅਲਰਟ ਜਾਰੀ ਕੀਤਾ ਹੈ

ਠੰਢ ਦਾ ਕਹਿਰ ਜਾਰੀ ਹੈ। ਫਿਲਹਾਲ ਲੋਕਾਂ ਨੂੰ ਠੰਢ ਅਤੇ ਸ਼ੀਤ ਲਹਿਰ ਤੋਂ ਰਾਹਤ ਨਹੀਂ ਮਿਲਣ ਵਾਲੀ। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਤਿੰਨਾਂ ਥਾਵਾਂ 'ਤੇ 2 ਦਿਨਾਂ ਲਈ ਠੰਡ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਪੰਜਾਬ ਵਿੱਚ ਡਿਜਾਸਟਰ ਮੈਨੇਜ਼ਮੈਂਟ ਵੱਲੋਂ ਲੋਕਾਂ ਨੂੰ ਠੰਢ ਵਿੱਚ ਬਾਹਰ ਨਾ ਨਿਕਲਣ ਦੇ ਸੁਨੇਹਾ ਭੇਜੇ ਜਾ ਰਹੇ ਹਨ। ਚੰਡੀਗੜ੍ਹ ਅਤੇ ਹਿਮਾਚਲ ਵਿੱਚ ਸਵੇਰੇ ਧੁੰਦ ਅਤੇ ਦਿਨ ਵੇਲੇ ਧੁੱਪ ਨਿਕਲਣ ਦਾ ਸੰਭਵਾਨਾ ਹੈ। ਐਤਵਾਰ ਸਵੇਰੇ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ ਅਤੇ ਅੰਬਾਲਾ 'ਚ ਸੰਘਣੀ ਧੁੰਦ ਜੀਟੀ ਬੈਲਟ 'ਤੇ ਪੈਂਦੀ ਦਿਖਾਈ ਦਿੱਤੀ। ਵਿਜੀਬਿਲਟੀ ਲਗਭਗ ਜ਼ੀਰੋ ਹੈ। ਨੈਸ਼ਨਲ ਹਾਈਵੇਅ-44 'ਤੇ ਵਾਹਨ ਹੌਲੀ-ਹੌਲੀ ਚੱਲਦੇ ਦੇਖੇ ਗਏ।

 

ਪੰਜਾਬ ਦੇ ਇੰਨਾਂ ਜ਼ਿਲ੍ਹਿਆਂ ਵਿੱਚ ਮੌਸਮ ਰਹੇਗਾ ਖਰਾਬ

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਹੋਵੇਗਾ ਖ਼ਰਾਬ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਨਵਾਂਸ਼ਹਿਰ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ, ਬਠਿੰਡਾ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਅੱਜ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਰਹਿਣ ਦੀ ਉਮੀਦ ਹੈ।

 

ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਦੀ ਚਿਤਾਵਨੀ

16-17 ਜਨਵਰੀ ਨੂੰ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਠੰਡੀਆਂ ਹੋ ਜਾਣਗੀਆਂ, ਜਿਸ ਨਾਲ ਮੈਦਾਨੀ ਇਲਾਕਿਆਂ ਦੇ ਲੋਕਾਂ ਨੂੰ ਹੋਰ ਠੰਡਾ ਹੋ ਜਾਵੇਗਾ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਵੇਗੀ।

Recent News