menu-icon
Punjabi Story Line
  • Home
  • News
  • Punjab
  • Weather Update: ਸੰਘਣੀ ਧੁੰਦ ਨੇ ਕੀਤਾ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ, 30-31 ਨੂੰ ਮੀਂਹ ਦਾ ਅਲਰਟ

Weather Update: ਸੰਘਣੀ ਧੁੰਦ ਨੇ ਕੀਤਾ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ, 30-31 ਨੂੰ ਮੀਂਹ ਦਾ ਅਲਰਟ

ਜੇਕਰ ਗੱਲ ਕਰੀਏ ਵਿਜ਼ੀਬਿਲਟੀ ਦੀ ਤਾਂ ਸੂਬੇ ਦੇ ਜਿਆਦਾਤਰ ਜਿਲਿਆਂ ਵਿੱਚ ਮਾੜਾ ਹਾਲ ਹੈ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਜਿਸ ਕਾਰਕੇ ਨੈਸ਼ਨਲ ਹਾਈਵੇ ਤੇ ਵੱਡੀ ਗਿਣਤੀ ਵਿੱਚ ਹਾਦਸੇ ਹੋ ਰਹੇ ਹਨ। ਨਾਲ ਹੀ ਵਾਹਨ ਚਾਲਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

Date Updated Last Updated : 26 December 2023, 11:54 AM IST
Share:

Weather Update: ਪੰਜਾਬ 'ਚ ਹੁਣ ਸਵੇਰੇ-ਸ਼ਾਮ ਸੰਘਣੀ ਧੁੰਦ ਪੈ ਰਹੀ ਹੈ। ਨਾਲ ਹੀ ਦੁਪਹਿਰ ਨੂੰ ਵੀ ਸੂਰਜ ਦੇਵਤਾ ਦੇ ਦਰਸ਼ਨ ਨਹੀਂ ਹੋ ਰਹੇ। ਜਿਸ ਕਾਰਕੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਬੰਦ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਜੇਕਰ ਗੱਲ ਕਰੀਏ ਵਿਜ਼ੀਬਿਲਟੀ ਦੀ ਤਾਂ ਸੂਬੇ ਦੇ ਜਿਆਦਾਤਰ ਜਿਲਿਆਂ ਵਿੱਚ ਮਾੜਾ ਹਾਲ ਹੈ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਜਿਸ ਕਾਰਕੇ ਨੈਸ਼ਨਲ ਹਾਈਵੇ ਤੇ ਵੱਡੀ ਗਿਣਤੀ ਵਿੱਚ ਹਾਦਸੇ ਹੋ ਰਹੇ ਹਨ। ਨਾਲ ਹੀ ਵਾਹਨ ਚਾਲਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਲਈ ਔਰੈਂਜ ਅਲਰਟ ਵੀ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਜ਼ਿਆਦਾ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਸੋਮਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 1.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇੰਝ ਰਿਹਾ ਸੂਬੇ ਦੇ ਜਿਲਿਆਂ ਦਾ ਤਾਪਮਾਨ

ਪੰਜਾਬ ਵਿੱਚ ਅੱਜ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ 'ਚ 21.7 ਡਿਗਰੀ, ਲੁਧਿਆਣਾ 'ਚ 22.4, ਪਟਿਆਲਾ 'ਚ 19.3, ਪਠਾਨਕੋਟ 'ਚ 22.9, ਗੁਰਦਾਸਪੁਰ 'ਚ 17.0, ਫਤਿਹਗੜ੍ਹ ਸਾਹਿਬ 'ਚ 20.2 ਅਤੇ ਮੋਗਾ 'ਚ 19.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਅੰਮ੍ਰਿਤਸਰ 'ਚ 7.2 ਡਿਗਰੀ, ਲੁਧਿਆਣਾ 'ਚ 7.1, ਪਟਿਆਲਾ 'ਚ 8.7, ਪਠਾਨਕੋਟ 'ਚ 6.5, ਬਠਿੰਡਾ 'ਚ 6.2, ਜਲੰਧਰ 'ਚ 9.3 ਅਤੇ ਮੋਗਾ 'ਚ 8.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਪੰਜਾਬ ਵਿੱਚ ਹੋਰ ਵਧੇਗੀ ਠੰਡ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 27 ਦਸੰਬਰ ਤੱਕ ਪੰਜਾਬ ਵਿੱਚ ਸਵੇਰੇ ਅਤੇ ਦੇਰ ਰਾਤ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 28 ਅਤੇ 29 ਦਸੰਬਰ ਨੂੰ ਮੌਸਮ ਸਾਫ਼ ਰਹੇਗਾ, ਜਦਕਿ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਵਿਭਾਗ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਜ਼ਿਆਦਾ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

Recent News