menu-icon
Punjabi Story Line
  • Home
  • News
  • Punjab
  • Weather Update: ਪੰਜਾਬ 'ਚ ਵਧੇਗੀ ਧੁੰਦ, ਅੱਜ ਤੋਂ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ

Weather Update: ਪੰਜਾਬ 'ਚ ਵਧੇਗੀ ਧੁੰਦ, ਅੱਜ ਤੋਂ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ

ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਅਤੇ ਦਿਨ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ। ਵੀਰਵਾਰ ਤੋਂ ਬਾਅਦ ਅਗਲੇ ਚਾਰ ਦਿਨ 1 ਦਸੰਬਰ ਤੋਂ 4 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ।

Date Updated Last Updated : 29 November 2023, 09:08 AM IST
Share:

ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ 'ਚ ਮੰਗਲਵਾਰ ਨੂੰ ਹਲਕੀ ਬਾਰਿਸ਼ ਹੋਈ ਪਰ ਪੰਜਾਬ 'ਚ ਹੋਰ ਕਿਤੇ ਵੀ ਮੀਂਹ ਨਹੀਂ ਪਿਆ। ਦਿਨ ਦੇ ਤਾਪਮਾਨ '3.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਜਦਕਿ ਘੱਟੋ-ਘੱਟ ਤਾਪਮਾਨ '0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 12.8, ਲੁਧਿਆਣਾ ਦਾ 11.7, ਪਟਿਆਲਾ ਦਾ 13.2, ਬਠਿੰਡਾ ਦਾ 14.0, ਫਰੀਦਕੋਟ ਦਾ 14.0, ਜਲੰਧਰ ਦਾ 11.4, ਮੋਗਾ ਦਾ 13.4 ਅਤੇ ਰੋਪੜ ਦਾ 13.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

ਰੇਲਵੇ ਤੇ ਧੁੰਦ ਦਾ ਅਸਰ

ਧੁੰਦ ਦਾ ਅਸਰ ਹੁਣ ਰੇਲਵੇ 'ਤੇ ਵੀ ਪੈਂਦਾ ਨਜ਼ਰ ਆ ਰਿਹਾ ਹੈ। ਰੇਲਵੇ ਪ੍ਰਸ਼ਾਸਨ ਨੇ ਦਸੰਬਰ 2023 ਤੋਂ 29 ਫਰਵਰੀ 2024 ਤੱਕ ਉੱਤਰੀ ਰੇਲਵੇ ਦੀਆਂ 55 ਟਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਫ਼ਿਰੋਜ਼ਪੁਰ ਡਵੀਜ਼ਨ ਦੀਆਂ 11 ਗੱਡੀਆਂ ਸ਼ਾਮਲ ਹਨ। ਰੇਲਵੇ ਅਧਿਕਾਰੀਆਂ ਮੁਤਾਬਕ ਧੁੰਦ ਕਾਰਨ ਟਰੇਨਾਂ ਆਪਣੇ ਨਿਰਧਾਰਿਤ ਸਟੇਸ਼ਨਾਂ 'ਤੇ ਦੇਰੀ ਨਾਲ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਧੁੰਦ 'ਚ ਟਰੇਨਾਂ ਦੀ ਰਫਤਾਰ ਵੀ ਧੀਮੀ ਕੀਤੀ ਜਾਂਦੀ ਹੈ। ਰੇਲਵੇ ਨੇ ਅਜਿਹੀਆਂ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ ਤਾਂ ਜੋ ਹੋਰ ਮਹੱਤਵਪੂਰਨ ਟਰੇਨਾਂ ਪ੍ਰਭਾਵਿਤ ਨਾ ਹੋਣ। ਇਸੇ ਲਈ ਉੱਤਰੀ ਰੇਲਵੇ ਨੇ ਦਸੰਬਰ 2023 ਤੋਂ 29 ਫਰਵਰੀ 2024 ਤੱਕ 55 ਟਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।

Tags :

Recent News