menu-icon
Punjabi Story Line
  • Home
  • News
  • Punjab
  • Weather Update: ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ Heat Wave Alert,18 ਮਈ ਤੋਂ ਮੌਸਮ ਬਦਲੇਗਾ

Weather Update: ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ Heat Wave Alert,18 ਮਈ ਤੋਂ ਮੌਸਮ ਬਦਲੇਗਾ

ਅੱਜ ਦੱਖਣੀ ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਆਈਐਮਡੀ ਦੇ ਅਨੁਸਾਰ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 17 ਮਈ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ।

Date Updated Last Updated : 16 May 2025, 09:49 AM IST
Share:

ਪੰਜਾਬ ਦੇ ਮੌਸਮ ਸਬੰਧੀ ਅੱਜ ਪੀਲੀ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।

ਸੂਬੇ ਦਾ ਤਾਪਮਾਨ ਆਮ ਨਾਲੋ 2.9 ਡਿਗਰੀ ਵੱਧ

ਸੂਬੇ ਭਰ ਵਿੱਚ 2.9 ਡਿਗਰੀ ਸੈਲਸੀਅਸ ਤਾਪਮਾਨ ਆਮ ਨਾਲੋਂ ਵੱਧ ਹੈ। ਬਠਿੰਡਾ ਵਿੱਚ 43.5 ਡਿਗਰੀ ਸੈਲਸੀਅਸ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 41.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 41.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 41.8 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 41.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਜ਼ਿਆਦਾਤਰ ਸਟੇਸ਼ਨਾਂ 'ਤੇ ਤਾਪਮਾਨ ਵਿੱਚ 0.5°C ਤੋਂ 1.5°C ਦਾ ਵਾਧਾ ਦੇਖਿਆ ਗਿਆ ਹੈ।

ਝੱਲਣੀ ਪਵੇਗੀ ਪਰੇਸ਼ਾਨੀ

ਅੱਜ ਦੱਖਣੀ ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਆਈਐਮਡੀ ਦੇ ਅਨੁਸਾਰ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 17 ਮਈ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ। ਉੱਤਰੀ ਪੰਜਾਬ ਕੱਲ੍ਹ ਵੀ ਸੁਰੱਖਿਅਤ ਰਹੇਗਾ, ਪਰ ਦੱਖਣੀ ਪੰਜਾਬ ਵਿੱਚ, ਗਰਮੀ ਦੀ ਲਹਿਰ ਦੀ ਚੇਤਾਵਨੀ ਸੰਗਰੂਰ ਅਤੇ ਪਟਿਆਲਾ ਤੱਕ ਵਧਾ ਦਿੱਤੀ ਗਈ ਹੈ।

18 ਮਈ ਤੋਂ ਰਾਹਤ ਦਾ ਉਮੀਦ

18 ਮਈ ਨੂੰ ਪੂਰੇ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਪਰ 19 ਮਈ ਨੂੰ ਉੱਤਰ-ਪੱਛਮੀ ਪੰਜਾਬ ਲਈ ਦਰਮਿਆਨੀ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਦੱਖਣ-ਪੂਰਬੀ ਹਿੱਸਿਆਂ ਵਿੱਚ ਸਥਿਤੀ ਆਮ ਰਹੇਗੀ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ ਵਿੱਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ 25 ਤੋਂ 42 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਲੰਧਰ ਵਿੱਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ 23 ਤੋਂ 40 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ ਵਿੱਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ ਲਗਭਗ 1 ਡਿਗਰੀ ਵਧ ਸਕਦਾ ਹੈ। ਤਾਪਮਾਨ 24 ਤੋਂ 42 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ 25 ਤੋਂ 43 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ ਵਿੱਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ ਲਗਭਗ 1 ਡਿਗਰੀ ਵਧ ਸਕਦਾ ਹੈ। ਤਾਪਮਾਨ 25 ਤੋਂ 41 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Recent News