menu-icon
Punjabi Story Line
  • Home
  • News
  • Punjab
  • Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਹੀਟਵੇਵ ਦਾ ਅਲਰਟ, 19 ਜੁਲਾਈ ਤੋਂ ਬਾਅਦ ਮਿਲੇਗੀ ਹੁੰਮਸ ਭਰੀ ਗਰਮੀ ਤੋਂ ਰਾਹਤ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਹੀਟਵੇਵ ਦਾ ਅਲਰਟ, 19 ਜੁਲਾਈ ਤੋਂ ਬਾਅਦ ਮਿਲੇਗੀ ਹੁੰਮਸ ਭਰੀ ਗਰਮੀ ਤੋਂ ਰਾਹਤ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣ ਨਾਲ ਲੋਕ ਹੁੰਮਸ ਤੋਂ ਲੋਕ ਬੇਹਾਲ ਹੋ ਰਹੇ ਹਨ। ਅੱਜ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ ਤੇ 19 ਜੁਲਾਈ ਤੋਂ ਬਾਅਦ ਮੀਂਹ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

Date Updated Last Updated : 16 July 2026, 10:09 AM IST
Share:

ਅੰਮ੍ਰਿਤਸਰ: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣ ਨਾਲ ਲੋਕਾਂ ਨੂੰ ਗਰਮੀ ਦਾ ਕਹਿਰ ਝੇਲਣਾ ਪੈ ਰਿਹਾ ਹੈ। ਹਲਕੇ ਮੀਂਹ ਤੋਂ ਬਾਅਦ ਉੱਠੀ ਹੁੰਮਸ 'ਚ ਲੋਕ ਬੇਹਾਲ ਹੋ ਰਹੇ ਹਨ। ਇਸ ਵਿਚਾਲੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ 18-19 ਜੁਲਾਈ ਤੋ ਬਾਅਦ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।

ਬਠਿੰਡਾ ਤੇ ਫ਼ਰੀਦਕੋਟ ਸਭ ਤੋਂ ਗਰਮ ਜ਼ਿਲ੍ਹੇ

ਬੁੱਧਵਾਰ ਨੂੰ ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਹਲਕੀ ਬਾਰਿਸ਼ ਹੋਈ। ਜਦੋਂ ਕਿ ਬਠਿੰਡਾ ਤੇ ਫ਼ਰੀਦਕੋਟ ਸੂਬੇ ’ਚ ਸਭ ਤੋਂ ਗਰਮ ਰਹੇ। ਫ਼ਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਤੇ ਬਠਿੰਡਾ ’ਚ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੂਪਨਗਰ ’ਚ ਵੱਧ ਤੋਂ ਵੱਧ ਤਾਪਮਾਨ 38.7 ਡਿਗਰੀ ਸੈਲਸੀਅਸ, ਲੁਧਿਆਣਾ ’ਚ 36.4, ਅੰਮ੍ਰਿਤਸਰ ’ਚ 34.6, ਪਟਿਆਲਾ ’ਚ 37.6, ਹੁਸ਼ਿਆਰਪੁਰ ’ਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

16 ਜੁਲਾਈ ਦਾ ਮੌਸਮ

ਪੰਜਾਬ ਵਿੱਚ ਅੱਜ ਮੌਸਮ ਵਿਭਾਗ ਨੇ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਫਰੀਦਕੋਟ ਵਿੱਚ ਕੁਝ ਥਾਵਾਂ 'ਤੇ ਹਲਕੀ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।

ਹਾਲਾਂਕਿ, ਲੁਧਿਆਣਾ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਨਤੀਜੇ ਵਜੋਂ, ਅੱਜ ਉੱਚ ਨਮੀ ਲੋਕਾਂ ਨੂੰ ਪਰੇਸ਼ਾਨੀ ਦਾ ਕਾਰਨ ਬਣਨ ਦੀ ਸੰਭਾਵਨਾ ਹੈ।

19 ਜੁਲਾਈ ਤੋਂ ਮੀਂਹ ਦੀ ਸੰਭਾਵਨਾ 

ਮੌਸਮ ਵਿਭਾਗ ਨੇ ਪੰਜਾਬ ਵਿੱਚ 19 ਜੁਲਾਈ ਤੋਂ ਮੀਂਹ ਦੀ ਸੰਭਾਵਨਾ ਜਤਾਈ ਹੈ। ਵਿਗਿਆਨੀਆਂ ਦਾ ਕਹਿਣਾ ਕਿ 19 ਜੁਲਾਈ ਤੋਂ ਪੰਜਾਬ, ਹਰਿਆਣਾ ਤੇ ਉੱਤਰ ਭਾਰਤ ਵਿੱਚ ਮੌਨਸੂਨ ਮੁੜ ਤੋਂ ਸਰਗਰਮ ਹੋਵੇਗਾ।

17 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਹੁੰਮਸ ਭਰੀ ਗਰਮੀ ਨੂੰ ਝੇਲਣਾ ਪੈ ਸਕਦਾ ਹੈ। 20 ਤੇ 21 ਜੁਲਾਈ ਨੂੰ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

Recent News