menu-icon
Punjabi Story Line
  • Home
  • News
  • Punjab
  • Weather Update: ਪੰਜਾਬ ਵਿੱਚ ਗਰਮੀ ਦਾ ਕਹਿਰ, ਦਿਨ ਨਾਲ ਰਾਤਾਂ ਵੀ ਗਰਮ, 24 ਤਰੀਕ ਤੋਂ ਮੀਂਹ ਪੈਣ ਦੀ ਸੰਭਾਵਨਾ

Weather Update: ਪੰਜਾਬ ਵਿੱਚ ਗਰਮੀ ਦਾ ਕਹਿਰ, ਦਿਨ ਨਾਲ ਰਾਤਾਂ ਵੀ ਗਰਮ, 24 ਤਰੀਕ ਤੋਂ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਬਠਿੰਡਾ ਵਿੱਚ ਵੀਰਵਾਰ ਨੂੰ ਪਾਰਾ 47.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ। ਵਿਭਾਗ ਨੇ ਬਠਿੰਡਾ ਵਿੱਚ ਗੰਭੀਰ ਗਰਮੀ ਦੀ ਸਥਿਤੀ ਅਤੇ ਫਰੀਦਕੋਟ ਵਿੱਚ ਗਰਮੀ ਦੀ ਸਥਿਤੀ ਦਰਜ ਕੀਤੀ ਹੈ।

Date Updated Last Updated : 22 May 2025, 07:30 AM IST
Share:

Weather Update: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਸੂਬੇ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਦੋਵਾਂ ਨੂੰ ਗਰਮੀ ਦੀ ਲਹਿਰ ਦੇ ਸੰਬੰਧ ਵਿੱਚ ਇੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਦੇਰ ਸ਼ਾਮ ਨੂੰ ਵੀ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.6 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਪਰ 24 ਮਈ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜੋ ਰਾਹਤ ਪ੍ਰਦਾਨ ਕਰ ਸਕਦੀ ਹੈ।

ਬੀਤੀ ਰਾਤ ਹਨੇਰੀ ਅਤੇ ਝੱਖੜ ਕਾਰਨ ਮਾਮੂਲੀ ਤਾਪਮਾਨ ਡਿੱਗਿਆ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਬਠਿੰਡਾ ਵਿੱਚ ਵੀਰਵਾਰ ਨੂੰ ਪਾਰਾ 47.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ। ਵਿਭਾਗ ਨੇ ਬਠਿੰਡਾ ਵਿੱਚ ਗੰਭੀਰ ਗਰਮੀ ਦੀ ਸਥਿਤੀ ਅਤੇ ਫਰੀਦਕੋਟ ਵਿੱਚ ਗਰਮੀ ਦੀ ਸਥਿਤੀ ਦਰਜ ਕੀਤੀ ਹੈ। ਇਸ ਦੇ ਨਾਲ ਹੀ ਰੂਪਨਗਰ ਵਿੱਚ ਦੇਰ ਸ਼ਾਮ 12 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੇਰ ਸ਼ਾਮ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਨੇਰੀਆਂ ਚੱਲੀਆਂ, ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਦੇਖੀ ਗਈ।

ਮੌਸਮ ਵਿਭਾਗ ਦੀ ਅਗਲੇ ਦੋ ਦਿਨਾਂ ਲਈ ਚੇਤਾਵਨੀ

22 ਮਈ ਵੀਰਵਾਰ ਨੂੰ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਮੁਕਤਸਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਔਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇਸਦਾ ਪ੍ਰਭਾਵ ਦਿਨ ਅਤੇ ਰਾਤ ਦੋਵਾਂ ਸਮੇਂ ਦੇਖਿਆ ਜਾਵੇਗਾ। ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੀਟਵੇਵ ਦਾ ਯੈਲੋ ਅਲਰਟ ਅਲਰਟ ਜਾਰੀ ਕੀਤਾ ਗਿਆ ਹੈ।

23 ਮਈ ਨੂੰ  ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਔਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇਸਦਾ ਪ੍ਰਭਾਵ ਦਿਨ ਅਤੇ ਰਾਤ ਦੋਵਾਂ ਸਮੇਂ ਦੇਖਿਆ ਜਾਵੇਗਾ। ਕਪੂਰਥਲਾ, ਜਲੰਧਰ, ਮੋਗਾ, ਬਰਨਾਲਾ, ਲੁਧਿਆਣਾ, ਸੰਗਰੂਰ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੀਟਵੇਵ ਦਾ ਯੈਲੋ ਅਲਰਟ ਅਲਰਟ ਜਾਰੀ ਕੀਤਾ ਜਾਵੇਗਾ।

24 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

25 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਪਟਿਆਲਾ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ ਅਤੇ ਬਠਿੰਡਾ ਲਈ ਤੇਜ਼ ਹਵਾਵਾਂ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Recent News