menu-icon
Punjabi Story Line
  • Home
  • News
  • Punjab
  • ਪੰਜਾਬ 'ਚ ਅੱਜ ਮੀਂਹ ਦਾ ਅਲਰਟ, ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ

ਪੰਜਾਬ 'ਚ ਅੱਜ ਮੀਂਹ ਦਾ ਅਲਰਟ, ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਭਵਿੱਖਵਾਣੀ ਹੈ ਅਤੇ ਅਗਲੇ ਕੁੱਝ ਦਿਨਾਂ ਲਈ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਕਈ ਖੇਤਰਾਂ ਵਿੱਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Date Updated Last Updated : 05 August 2026, 11:30 AM IST
Share:

ਹੁਸ਼ਿਆਰਪੁਰ: ਪੰਜਾਬ ਵਿੱਚ ਅਗਲੇ ਕੁੱਝ ਦਿਨਾਂ ਲਈ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸਦੇ ਨਾਲ ਹੀ ਕਈ ਖੇਤਰਾਂ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਿਨਾਂ ਜਰੂਰਤ ਤੋਂ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਉੱਥੇ ਹੀ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਵਾਣੀ ਕੀਤੀ ਗਈ ਹੈ। 

ਮੰਗਲਵਾਰ ਨੂੰ ਕਈ ਜ਼ਿਲ੍ਹਿਆਂ 'ਚ ਪਿਆ ਭਾਰੀ ਮੀਂਹ

ਪੰਜਾਬ 'ਚ ਮੰਗਲਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ, ਸੂਬੇ ਵਿੱਚ ਸਭ ਤੋਂ ਵੱਧ 145 ਮਿਲੀਮੀਟਰ ਮੀਂਹ ਪਟਿਆਲਾ ’ਚ ਤੇ 122 ਮਿਲੀਮੀਟਰ ਪਠਾਨਕੋਟ ’ਚ ਦਰਜ ਕੀਤਾ ਗਿਆ। ਹੁਸ਼ਿਆਰਪੁਰ ’ਚ 63.5 ਮਿਲੀਮੀਟਰ, ਚੰਡੀਗੜ੍ਹ ’ਚ 49.0, ਅੰਮ੍ਰਿਤਸਰ ’ਚ 32.2, ਲੁਧਿਆਣਾ ’ਚ 33.3, ਕਪੂਰਥਲਾ ’ਚ 23.8, ਰੂਪਨਗਰ ’ਚ 62.0, ਬਰਨਾਲਾ ’ਚ 40.5, ਮੋਹਾਲੀ ’ਚ 28.5, ਫ਼ਰੀਦਕੋਟ ’ਚ 12.8, ਸ਼ਹੀਦ ਭਗਤ ਸਿੰਘ ਨਗਰ ’ਚ 43.3, ਮੋਗਾ ’ਚ 17.9, ਫਿਰੋਜ਼ਪੁਰ ’ਚ 3.5 ਤੇ ਫਾਜ਼ਿਲਕਾ ’ਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। 

ਅੱਜ ਕਿਹੋ ਜਿਹਾ ਰਹੇਗਾ ਮੌਸਮ

ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਵਾਣੀ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।  


ਹੁਣ ਆਉਣ ਵਾਲੇ ਅਗਲੇ 2 ਦਿਨਾਂ ਲਈ 5 ਤੇ 6 ਅਗਸਤ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਬਾਅਦ, 7 ਤੋਂ ਮਾਨਸੂਨ ਥੋੜ੍ਹਾ ਕਮਜ਼ੋਰ ਪੈਂਦਾ ਨਜ਼ਰ ਆਵੇਗਾ। 7 ਤੋਂ 9 ਅਗਸਤ ਤੱਕ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


 

Recent News