menu-icon
Punjabi Story Line
  • Home
  • News
  • Punjab
  • Weather Update: ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ, ਹਰਿਆਣਾ, ਪੰਜਾਬ-ਚੰਡੀਗੜ੍ਹ 'ਚ ਮੀਂਹ ਦਾ ਔਰੇਂਜ ਅਲਰਟ

Weather Update: ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ, ਹਰਿਆਣਾ, ਪੰਜਾਬ-ਚੰਡੀਗੜ੍ਹ 'ਚ ਮੀਂਹ ਦਾ ਔਰੇਂਜ ਅਲਰਟ

Weather Update: ਮੌਸਮ ਵਿਭਾਗ ਅਨੁਸਾਰ ਮਾਰਚ ਤੋਂ ਮਈ ਦੇ ਮਹੀਨਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ ਅਤੇ ਪੂਰੇ ਭਾਰਤ ਵਿੱਚ 117 ਫੀਸਦੀ ਜ਼ਿਆਦਾ ਬਾਰਿਸ਼ ਹੋਵੇਗੀ, ਪਰ ਉੱਤਰੀ ਭਾਰਤ ਲਈ ਇਹ ਅਨੁਮਾਨ ਫਿਰ ਦੂਜੇ ਰਾਜਾਂ ਨਾਲੋਂ ਵੱਖਰਾ ਹੈ। ਮੌਸਮ ਵਿਭਾਗ ਮੁਤਾਬਕ ਮਾਰਚ ਮਹੀਨੇ ਉੱਤਰੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬਾਰਿਸ਼ ਆਮ ਨਾਲੋਂ ਘੱਟ ਹੋਵੇਗੀ।

Date Updated Last Updated : 02 March 2024, 08:06 AM IST
Share:

Weather Update: ਵੈਸਟਰਨ ਡਿਸਟਰਬੈਂਸ ਦੇ ਸਰਗਮ ਹੋਣ ਦੇ ਨਾਲ ਉੱਤਰੀ ਭਾਰਤ ਵਿੱਚ ਕਈ ਥਾਵਾਂ 'ਤੇ ਬਾਰਿਸ਼ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ,ਤੇਜ਼ ਹਵਾਵਾਂ, ਬਰਫ਼ਬਾਰੀ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।

ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਚੰਡੀਗੜ੍ਹ ਸਮੇਤ ਹਰਿਆਣਾ ਦੇ 13 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਝੱਜਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 17 ਜਿਲ੍ਹਿਆਂ ਵਿੱਚ ਔਰੇਂਜ ਅਲਰਟ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਕੀਤਾ ਗਿਆ ਹੈ।

Tags :

Recent News