menu-icon
Punjabi Story Line
Raksha Bandhan 2026
  • Home
  • News
  • Punjab
  • Punjab Weather: ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ, ਕੱਲ੍ਹ ਤੋਂ ਸੁਸਤ ਪੈਣ ਲੱਗੇਗਾ ਮਾਨਸੂਨ

Punjab Weather: ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ, ਕੱਲ੍ਹ ਤੋਂ ਸੁਸਤ ਪੈਣ ਲੱਗੇਗਾ ਮਾਨਸੂਨ

ਪੰਜਾਬ ਵਿੱਚ 23 ਅਗਸਤ ਨੂੰ ਸਾਰੇ ਜ਼ਿਲ੍ਹਿਆਂ ਲਈ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਹਾਲਾਂਕਿ, ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

Date Updated Last Updated : 23 August 2026, 11:18 AM IST
Share:

ਅੰਮ੍ਰਿਤਸਰ: ਪੰਜਾਬ ਵਿੱਚ ਪਿਛਲੇ ਕੁੱਝ ਦਿਨਾਂ ਵਿੱਚ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਹੁਣ ਮਾਨਸੂਨ ਦੀ ਗਤੀਵਿਧੀ ਸੁਸਤ ਪੈਣ ਲਗ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਵੇ ਮਾਨਸੂਨ ਸੁਸਤ ਪੈਣ ਲਗ ਗਿਆ ਹੈ, ਪਰ ਅੱਜ ਸੂਬੇ ਦੇ ਅੱਜ ਸਾਰੇ ਹੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ, ਮੌਸਮ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਬੱਦਲਵਾਈ ਰਹਿ ਸਕਦੀ ਹੈ।

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦਾ ਦੌਰ ਘੱਟ ਜਾਵੇਗਾ ਅਤੇ ਮਾਨਸੂਨ ਦੀ ਗਤੀ ਪੈਣ ਲੱਗ ਜਾਵੇਗੀ। ਕੱਲ੍ਹ, ਐਤਵਾਰ ਤੋਂ ਬਾਅਦ ਸੂਬੇ ਵਿੱਚ ਕੋਈ ਭਾਰੀ ਬਾਰਿਸ਼ ਜਾਂ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਬਾਰਿਸ਼ ਦੀ ਗਤੀਵਿਧੀ ਹੁਣ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਕੁਝ ਚੋਣਵੇਂ ਜ਼ਿਲ੍ਹਿਆਂ ਤੱਕ ਸੀਮਤ ਰਹਿ ਜਾਵੇਗੀ। 

ਅੱਜ ਦਾ ਮੌਸਮ

ਮੌਸਮ ਵਿਭਾਗ ਨੇ 23 ਅਗਸਤ ਨੂੰ ਸਾਰੇ ਜ਼ਿਲ੍ਹਿਆਂ ਲਈ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਐਤਵਾਰ ਨੂੰ ਸੂਬੇ ਦੇ  ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ (ਮੋਹਾਲੀ), ਫਿਰੋਜ਼ਪੁਰ, ਸੰਗਰੂਰ, ਗੁਰਦਾਸਪੁਰ, ਅੰਮ੍ਰਿਤਸਰ ਤੇ ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ਵਿੱਚ ਹਲਕੀ-ਫੁਲਕੀ ਬਾਰਿਸ਼ ਦੀ ਸੰਭਾਵਨਾ ਹੈ। 

ਆਉਣ ਵਾਲੇ ਤਿੰਨ ਵਿੱਚ ਕਿਵੇਂ ਰਹੇਗਾ ਮੌਸਮ?

ਮੌਸਮ ਵਿਭਾਗ ਨੇ ਆਉਣ ਵਾਲੇ ਦਿਨ੍ਹਾਂ 24, 25 ਅਤੇ 26 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।


ਬੀਤੇ ਦਿਨ ਕਿਵੇਂ ਰਿਹਾ ਮੌਸਮ?

ਬੀਤੇ ਦਿਨ ਪੰਜਾਬ ਦਾ ਮੌਸਮ ਗਰਮ ਰਿਹਾ। ਇੱਥੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿੱਚ ਬੀਤੇ ਦਿਨ ਜ਼ਿਲ੍ਹਾ ਬਠਿੰਡਾ ਸਭ ਤੋਂ ਗਰਮ ਰਿਹਾ। ਇੱਥੇ ਸਭ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Recent News