menu-icon
Punjabi Story Line
  • Home
  • News
  • Punjab
  • Weather Update: ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ, ਮਿਲੀ ਸੁੱਕੀ ਠੰਢ ਤੋਂ ਰਾਹਤ

Weather Update: ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ, ਮਿਲੀ ਸੁੱਕੀ ਠੰਢ ਤੋਂ ਰਾਹਤ

1-2 ਫਰਵਰੀ ਨੂੰ ਸੰਘਣੀ ਧੁੰਦ ਛਾਈ ਰਹੇਗੀ, ਜਦੋਂ ਕਿ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਅਗਲੇ 3 ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਦਾ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 1-2 ਫਰਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

Date Updated Last Updated : 31 January 2024, 07:58 AM IST
Share:

ਹਾਈਲਾਈਟਸ

  • ਮੌਸਮ ਵਿਭਾਗ ਨੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ

Weather News: ਪੰਜਾਬ ਦੇ ਵਿੱਚ ਮੀਂਹ ਨੇ ਆਪਣੀ ਦਸਤਕ ਦੇ ਦਿੱਤੀ ਹੈ। ਪੰਜਾਬ ਦੇ ਅੰਮ੍ਰਿਤਸਰ-ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਸੁੱਕੀ ਠੰਢ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਹਰਿਆਣਾ ਵਿੱਚ ਸੰਘਣੀ ਧੁੰਦ ਨਾਲ ਦਿਨ ਦੀ ਸ਼ੁਰੂਆਤ

ਦੂਜੇ ਪਾਸੇ ਹਰਿਆਣਾ 'ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ ਜਿਸ ਦਾ ਅਸਰ ਸਵੇਰ ਤੱਕ ਦੇਖਣ ਨੂੰ ਮਿਲਿਆ। ਸੋਨੀਪਤ, ਪਾਣੀਪਤ, ਕਰਨਾਲ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ ਨਾਂਹ ਦੇ ਬਰਾਬਰ ਹੈ। ਅੱਜ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਹਿਮਾਚਲ ਵਿੱਚ ਬਰਫਬਾਰੀ

ਮੌਸਮ ਵਿਭਾਗ ਨੇ ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਸ਼ਾਮਲ ਹਨ। ਅਗਲੇ ਤਿੰਨ-ਚਾਰ ਦਿਨਾਂ ਵਿੱਚ ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Recent News