menu-icon
Punjabi Story Line
  • Home
  • News
  • Punjab
  • Weather Update: ਅੱਜ ਮਿਲੇਗੀ ਗਰਮੀ ਤੋਂ ਰਾਹਤ,ਮੌਸਮ ਵਿਭਾਗ ਨੇ ਦਿੱਤੀ ਪੰਜਾਬ ਵਿੱਚ ਮੀਂਹ ਦੀ ਚੇਤਾਵਨੀ

Weather Update: ਅੱਜ ਮਿਲੇਗੀ ਗਰਮੀ ਤੋਂ ਰਾਹਤ,ਮੌਸਮ ਵਿਭਾਗ ਨੇ ਦਿੱਤੀ ਪੰਜਾਬ ਵਿੱਚ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਵਧਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਅੱਜ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਉਮੀਦ ਹੈ। ਕੱਲ੍ਹ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਵਾਰ ਕਾਫ਼ੀ ਉੱਚ ਮੰਨਿਆ ਗਿਆ ਹੈ।

Date Updated Last Updated : 27 March 2025, 07:08 AM IST
Share:

Weather Update: ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਅੱਜ ਵੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਰੁਕ-ਰੁਕ ਕੇ ਬੱਦਲਵਾਈ ਰਹਿਣ ਦੀ ਉਮੀਦ ਹੈ। ਕੱਲ੍ਹ ਵੀ ਮੌਸਮ ਇਸੇ ਤਰ੍ਹਾਂ ਦਾ ਰਿਹਾ। ਇਸ ਦੇ ਬਾਵਜੂਦ, ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.9 ਡਿਗਰੀ ਸੈਲਸੀਅਸ ਵਧਿਆ ਅਤੇ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਵਾਰ ਕਾਫ਼ੀ ਉੱਚ ਮੰਨਿਆ ਜਾਂਦਾ ਹੈ।

ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਦੀ ਉਮੀਦ

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਵਧਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਅੱਜ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਉਮੀਦ ਹੈ। ਹਾਲਾਂਕਿ, ਇਹ ਤਾਪਮਾਨ ਵੀ ਆਮ ਨਾਲੋਂ ਵੱਧ ਰਹੇਗਾ। ਪਰ ਤਾਪਮਾਨ ਵਿੱਚ ਗਿਰਾਵਟ ਰਾਹਤ ਪ੍ਰਦਾਨ ਕਰੇਗੀ।

ਤਿੰਨ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਤਾਪਮਾਨ ਦੇ ਅੰਕੜਿਆਂ ਅਨੁਸਾਰ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਫਰੀਦਕੋਟ, ਗੁਰਦਾਸਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਬਹੁਤ ਜ਼ਿਆਦਾ ਰਿਹਾ। ਇਸ ਦੇ ਨਾਲ ਹੀ ਅੱਜ ਪਠਾਨਕੋਟ, ਗੁਦਾਸਰਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

Recent News