menu-icon
Punjabi Story Line
  • Home
  • News
  • Punjab
  • Weather Update: ਹਿਮਾਚਲ ਵਿੱਚ ਬਰਫਬਾਰੀ ਨੇ ਫਿਰ ਵਧਾਈ ਪੰਜਾਬ-ਹਰਿਆਣਾ 'ਚ ਠੰਢ,ਮੌਸਮ ਵਿਭਾਗ ਨੇ ਮੀਂਹ ਦਾ ਔਰੇਂਜ ਅਲਰਟ ਕੀਤਾ ਜਾਰੀ

Weather Update: ਹਿਮਾਚਲ ਵਿੱਚ ਬਰਫਬਾਰੀ ਨੇ ਫਿਰ ਵਧਾਈ ਪੰਜਾਬ-ਹਰਿਆਣਾ 'ਚ ਠੰਢ,ਮੌਸਮ ਵਿਭਾਗ ਨੇ ਮੀਂਹ ਦਾ ਔਰੇਂਜ ਅਲਰਟ ਕੀਤਾ ਜਾਰੀ

ਪੱਛਮੀ ਗੜਬੜੀ ਦੇ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਕਾਰਨ ਇਨ੍ਹਾਂ ਦਿਨਾਂ 'ਚ ਹਿਮਾਚਲ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Date Updated Last Updated : 19 February 2024, 11:58 AM IST
Share:

Weather News: ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਜਿਸ ਕਾਰਨ ਐਤਵਾਰ ਨੂੰ ਹਿਮਾਚਲ ਦੇ ਕਈ ਇਲਾਕਿਆਂ 'ਚ ਸ਼ਾਮ ਤੋਂ ਤਾਜ਼ਾ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਦਕਿ ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਠੰਢ ਵਧ ਗਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਤੇਜ਼ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਅਤੇ ਹਰਿਆਣਾ ‘ਚ ਵੀ ਔਰੇਂਜ ਅਲਰਟ

ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ ਅਤੇ ਝੱਜਰ ਵਿੱਚ ਔਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ। ਇੱਥੇ ਵੀ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।

Recent News